ਰੂਪਨਗਰ ਜ਼ਿਲ੍ਹੇ 'ਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਪਾਬੰਦੀ
ਰੂਪਨਗਰ, 30 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਪੂਰਨ ਪਾਬੰਦੀ ਲਗਾਈ
ਰੂਪਨਗਰ ਜ਼ਿਲ੍ਹੇ 'ਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਪਾਬੰਦੀ


ਰੂਪਨਗਰ, 30 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਗੈਰ ਕਾਨੂੰਨੀ ਚਾਈਨਾ ਡੋਰ ਦੀ ਪਕੜ ਲਈ ਛਾਪੇਮਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ।

ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਪਤੰਗਬਾਜ਼ੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਅਤੇ ਇਹ ਸਾਰੀ ਪਤੰਗਬਾਜ਼ੀ ਸੰਥੈਟਿਕ ਅਤੇ ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਨਾਲ ਕੀਤੀ ਜਾਂਦੀ ਹੈ ਜੋ ਕਿ ਕਾਫੀ ਮਜ਼ਬੂਤ ਅਤੇ ਤੇਜ਼ਧਾਰ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਗਲਾਂ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਚਾਈਨਾ ਡੋਰ ਦੀ ਵਰਤੋਂ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਪਾਈ ਜਾਂਦੀ ਹੈ ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਡੋਰ ਦੇ ਨਾਲ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਬਹੁਤ ਘਾਤਕ ਸਿੱਧ ਹੋ ਰਹੀਂ ਹੈ। ਇਸ ਡੋਰ ਵਿੱਚ ਫਸੇ ਹੋਏ ਪੰਛੀਆਂ ਦੀਆਂ ਮੌਤਾਂ ਵੀ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ। ਜੋ ਕਿ ਇੱਕ ਦੁਖਦ ਘਟਨਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਹ ਹੁਕਮ 23 ਫਰਵਰੀ 2026 ਤੱਕ ਲਾਗੂ ਰਹਿਣਗੇ।

---------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande