ਜ਼ਿਲ੍ਹਾ ਮੈਜਿਸਟ੍ਰੇਟ ਨੇ ਨਸ਼ੇ ਦੇ ਤੌਰ ਤੇ ਵਰਤੀ ਜਾ ਰਹੀ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ ਨੇ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ


ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ ਨੇ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਵਿੱਚ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਪਰਚੀ ਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਇਹ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਐਸ.ਟੀ.ਐਫ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਰਤੋਂ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਕੀਤੀ ਜਾ ਰਹੀ ਹੈ ਜਿਸ ਨਾਲ ਨਸ਼ੇ ਦਾ ਸੇਵਨ ਕਰਨ ਵਾਲੇ ਪੀੜਤ ਵਿਆਕਤੀਆਂ ਵਿੱਚ ਪ੍ਰੀਗਾਬਾਲਿਨ ਸਾਲਟ ਦੀਆਂ ਕੈਪਸੂਲਾਂ ਤੇ ਗੋਲੀਆਂ ਦੇ ਸੇਵਨ ਕਰਨ ਦਾ ਰੁਝਾਨ ਵੱਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐਸ. ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ, ਇਸ ਲਈ ਪ੍ਰੀਗਾਬਾਲਿਨ ਸਾਲਟ 300 ਐਮ.ਜੀ. ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਤੋਂ ਵੱਧ ਰੱਖਣ ਤੇ ਵੇਚਣ, ਬਿੱਲਾਂ ਆਦਿ ਦਾ ਦਰੁੱਸਤ ਰਿਕਾਰਡ ਮੇਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਪਰਚੀ ਤੇ ਹੀ ਦੇਣ ਸੰਬੰਧੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਰੂਪਨਗਰ, ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਿਵਲ ਸਰਜਨ ਰੂਪਨਗਰ ਜਿੰਮੇਵਾਰ ਹੋਣਗੇ। ਇਹ ਹੁਕਮ 23 ਫਰਵਰੀ 2026 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande