
ਜਲੰਧਰ , 31 ਦਸੰਬਰ (ਹਿੰ .ਸ.)|
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹੇਗਾ।
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ