
ਗੁਰਦਾਸਪੁਰ , 31 ਦਸੰਬਰ (ਹਿੰ. ਸ.)। ਰਮਨ ਬਹਿਲ ਹਲਕਾ ਇੰਚਾਰਜ ਨੇ ਗੁਰਦਾਸਪੁਰ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲਾਂ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ ਅਤੇ ਨਵੇਂ ਸਾਲ 2026 ਵਿੱਚ ਵੀ ਵਿਕਾਸ ਕਾਰਜਾਂ ਜਾਰੀ ਨਿਰੰਤਰ ਜਾਰੀ ਰਹਿਣਗੇ।
ਹਲਕਾ ਇੰਚਾਰਜ ਰਮਨ ਬਹਿਲ ਨੇ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਲਈ, ਉਹ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਗਏ ਹਨ ਅਤੇ ਨਵੇਂ ਸਾਲ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ