
ਮੋਗਾ 4 ਦਸੰਬਰ (ਹਿੰ. ਸ.)। ਮਿਤੀ 14 ਦਸੰਬਰ 2025 ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦਲਜੀਤ ਕੌਰ (ਪੀ.ਸੀ.ਐਸ.) ਨੂੰ ਇਲੈਕਸ਼ਨ ਅਬਜ਼ਰਵਰ ਲਗਾਇਆ ਗਿਆ ਹੈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖੀ ਜਾ ਸਕੇ ਅਤੇ ਚੋਣ ਪ੍ਰਕਿਰਿਆ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਮੁਕੰਮਲ ਹੋ ਸਕੇ ।
ਇਲੈਕਸ਼ਨ ਆਬਜਰਵਰ ਦਲਜੀਤ ਕੌਰ ਨੇ ਕਿਹਾ ਕਿ ਇਸ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਮਾਹੌਲ 'ਚ ਮੁਕੰਮਲ ਕਰਨੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਜਾਂ ਉਮੀਦਵਾਰ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਜਾਂ ਕੋਈ ਸੁਝਾਓ ਸਾਂਝਾ ਕਰਨ ਸਮੇਤ ਕਿਸੇ ਕਿਸਮ ਦਾ ਕੋਈ ਵਿਚਾਰ ਕਰਨਾ ਚਾਹੁੰਦੇ ਹਨ ਤਾਂ ਉਹ ਉਹਨਾਂ ਦੇ ਮੋਬਾਇਲ ਨੰਬਰ 98729-65009 ਜਾਂ ਤਾਲਮੇਲ ਅਫ਼ਸਰ ਸਹਾਇਕ ਫੂਡ ਸਪਲਾਈ ਕੰਟਰੋਲਰ (ਮੋਗਾ) ਗੁਰਲਾਲ ਸਿੰਘ 98556-00162 ਤੇ ਸੰਪਰਕ ਕਰ ਸਕਦੇ ਹਨ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ