ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਚੋਣ ਆਬਜ਼ਰਵਰ ਨਿਯੁਕਤ
ਬਰਨਾਲਾ, 4 ਦਸੰਬਰ (ਹਿੰ. ਸ.)। ਆਗਾਮੀ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਜ਼ਿਲ੍ਹੇ ਵਿਚ ਪੀ.
ਪੀ.ਸੀ.ਐਸ. ਅਧਿਕਾਰੀ ਮੈਡਮ ਗੀਤਿਕਾ ਸਿੰਘ।


ਬਰਨਾਲਾ, 4 ਦਸੰਬਰ (ਹਿੰ. ਸ.)। ਆਗਾਮੀ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਜ਼ਿਲ੍ਹੇ ਵਿਚ ਪੀ.ਸੀ.ਐਸ. ਅਧਿਕਾਰੀ ਮੈਡਮ ਗੀਤਿਕਾ ਸਿੰਘ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਗੀਤਿਕਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਦਫ਼ਤਰ ਦੇ ਕਮਰਾਂ ਨੰ: 25, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਲੈਂਡਲਾਇਨ ਨੰਬਰ 01679-244367 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੈਡਮ ਗੀਤਿਕਾ ਨੇ ਦੱਸਿਆ ਕਿ ਚੋਣਾਂ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਹੋਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande