ਪਰਿਵਾਰ ਨਿਯੋਜਨ ਸਮਾਜਕ ਤਰੱਕੀ ਲਈ ਵੀ ਜ਼ਰੂਰੀ : ਸਿਵਲ ਸਰਜਨ
ਮੋਹਾਲੀ, 4 ਦਸੰਬਰ (ਹਿੰ. ਸ.)। ਪਰਿਵਾਰ ਨਿਯੋਜਨ ਸਿਰਫ਼ ਜਨਸੰਖਿਆ ਕੰਟਰੋਲ ਦਾ ਹੀ ਸਾਧਨ ਨਹੀਂ, ਸਗੋਂ ਮਾਂ-ਬੱਚੇ ਦੀ ਸਿਹਤ, ਪਰਿਵਾਰ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ। ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜ਼ਿਲ੍ਹਾ ਹਸਪਤਾਲ ਵਿਚ ਪੁਰਸ਼ ਨਸਬੰਦੀ ਪੰਦਰਵਾੜੇ ਦ
ਜਾਗਰੂਕਤਾ ਸਮਾਗਮ ਦੀ ਤਸਵੀਰ.


ਮੋਹਾਲੀ, 4 ਦਸੰਬਰ (ਹਿੰ. ਸ.)। ਪਰਿਵਾਰ ਨਿਯੋਜਨ ਸਿਰਫ਼ ਜਨਸੰਖਿਆ ਕੰਟਰੋਲ ਦਾ ਹੀ ਸਾਧਨ ਨਹੀਂ, ਸਗੋਂ ਮਾਂ-ਬੱਚੇ ਦੀ ਸਿਹਤ, ਪਰਿਵਾਰ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ। ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜ਼ਿਲ੍ਹਾ ਹਸਪਤਾਲ ਵਿਚ ਪੁਰਸ਼ ਨਸਬੰਦੀ ਪੰਦਰਵਾੜੇ ਦੀ ਸਮਾਪਤੀ ਮੌਕੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ l ਇਹ ਪੰਦਰਵਾੜਾ 21 ਨਵੰਬਰ ਤੋਂ 4 ਦਸੰਬਰ ਤਕ ਮਨਾਇਆ ਗਿਆ l ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਸੁਰੱਖਿਅਤ ਪੁਰਸ਼ ਨਸਬੰਦੀ ਸੇਵਾਵਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਫੈਲਾਉਣਾ ਅਤੇ ਯੋਗ ਜੋੜਿਆਂ ਨੂੰ ਸਿਹਤਮੰਦ ਪਰਿਵਾਰ ਯੋਜਨਾ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਚਾਹੇ ਔਰਤਾਂ ਲਈ ਟਿਊਵੈਕਟੋਮੀ ਹੋਵੇ ਜਾਂ ਪੁਰਸ਼ਾਂ ਲਈ ਵਸੈਕਟੋਮੀ, ਇਹ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਇਕ-ਵਾਰ ਕੀਤਾ ਜਾਣ ਵਾਲਾ ਪਰਿਵਾਰ ਨਿਯੋਜਨ ਢੰਗ ਹੈ, ਜੋ ਹਮੇਸ਼ਾ ਲਈ ਭਰੋਸੇਮੰਦ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨਰਸਿੰਗ ਵਿਦਿਆਰਥੀਆਂ ਨੂੰ ਨਸਬੰਦੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆl

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਸਿਹਤ ਸਟਾਫ਼ ਵਲੋਂ ਪੁਰਸ਼ ਨਸਬੰਦੀ (ਵੈਸੈਕਟਮੀ) ਨੂੰ ਵਿਸ਼ੇਸ਼ ਤੌਰ 'ਤੇ ਪਹਿਲ ਦਿੱਤੀ ਗਈ ਕਿਉਂਕਿ ਇਹ ਇਕ ਆਸਾਨ, ਤੇਜ਼ ਤੇ ਬਿਨਾਂ ਟਾਂਕੇ ਦੀ ਪ੍ਰਕਿਰਿਆ ਹੈ ਜੋ ਔਰਤਾਂ ਦੀ ਜ਼ਿੰਮੇਵਾਰੀ ਨੂੰ ਘਟਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸਬੰਦੀ ਕਰਵਾਉਣ ਨਾਲ ਸਰੀਰਕ ਸ਼ਕਤੀ ਤੇ ਕਿਸੇ ਤਰ੍ਹਾਂ ਦਾ ਕੋਈ ਮਾੜਾ ਅਸਰ ਨਹੀਂ ਪੈਦਾ l ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਨਵਦੀਪ ਸੈਣੀ ਨੇ ਪੁਰਸ਼ ਨਸਬੰਦੀ ਦੇ ਸੰਕਲਪ ਦੀ ਸ਼ੂਰੁਆਤ, ਪੁਰਸ਼ਾਂ ਅਤੇ ਖ਼ਾਸਕਰ ਸਮਾਜ ਲਈ ਇਸ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਦਸਿਆ l ਉਨ੍ਹਾਂ ਸਮਾਜ ਦੇ ਸਭ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਿਵਾਰ ਨਿਯੋਜਨ ਬਾਰੇ ਗਲਤਫ਼ਹਿਮੀਆਂ ਜਾਂ ਕਿਸੇ ਤਰ੍ਹਾਂ ਦੇ ਵਹਿਮਾਂ-ਭਰਮਾਂ ਨੂੰ ਦੂਰ ਕਰਨ ਵਿਚ ਸਹਾਇਤਾ ਕਰਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande