ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ
ਬਰਨਾਲਾ, 4 ਦਸੰਬਰ (ਹਿੰ. ਸ.)। ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਇੱਥੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਆਮ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀ ਅਗਵਾਈ ਹੇਠ ਅ
ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਦਾ ਦ੍ਰਿਸ਼।


ਬਰਨਾਲਾ, 4 ਦਸੰਬਰ (ਹਿੰ. ਸ.)। ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਇੱਥੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਆਮ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀ ਅਗਵਾਈ ਹੇਠ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਮੌਜੂਦਗੀ ਵਿੱਚ ਹੋਈ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ’ਚ 369 ਪੋਲਿੰਗ ਬੂਥ ਹਨ। ਉਨਾਂ ਦੱਸਿਆ ਕਿ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਸੁੱਚਜੇ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ 20 ਫੀਸਦੀ ਵਾਧੂ ਪੋਲਿੰਗ ਸਟਾਫ ਰੱਖਿਆ ਜਾਵੇਗਾ ਤਾਂ ਜੋ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਉਹਨਾਂ ਕਿਹਾ ਕਿ ਆਉਂਦੇ ਦਿਨੀਂ ਚੋਣ ਅਮਲੇ ਦੀਆਂ 2 ਰੈਂਡੇਮਾਈਜ਼ੇਸ਼ਨ ਹੋਰ ਹੋਣਗੀਆਂ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande