ਵਿਧਾਇਕ ਰੰਧਾਵਾ ਨੇ ਡੇਰਾਬੱਸੀ 'ਚ 92 ਯੋਗ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 2.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ
ਡੇਰਾਬੱਸੀ (ਐੱਸ.ਏ.ਐੱਸ. ਨਗਰ), 4 ਦਸੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਨਗਰ ਕੌਂਸਲ ਰਾਹੀਂ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਅਧੀਨ ਮਨਜ਼ੂਰ ਕੀਤੇ ਗਏ 92 ਹੋਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 2.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਹ ਸਹਾਇ
ਵਿਧਾਇਕ ਰੰਧਾਵਾ ਡੇਰਾਬੱਸੀ ਵਿੱਚ 92 ਯੋਗ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 2.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡਦੇ ਹੋਏ.


ਡੇਰਾਬੱਸੀ (ਐੱਸ.ਏ.ਐੱਸ. ਨਗਰ), 4 ਦਸੰਬਰ (ਹਿੰ. ਸ.)। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਨਗਰ ਕੌਂਸਲ ਰਾਹੀਂ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਅਧੀਨ ਮਨਜ਼ੂਰ ਕੀਤੇ ਗਏ 92 ਹੋਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 2.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਹ ਸਹਾਇਤਾ ਰਕਮ ਲਾਭਪਾਤਰੀਆਂ ਦੇ ਪੱਕੇ ਘਰਾਂ ਦੀ ਮੁਰੰਮਤ, ਮਜ਼ਬੂਤੀ ਅਤੇ ਨਵੀਂ ਉਸਾਰੀ ਲਈ ਦਿੱਤੀ ਜਾ ਰਹੀ ਹੈ। ਇਸ ਮੌਕੇ ਕਮੇਟੀ ਪ੍ਰਧਾਨ, ਬਲਾਕ ਪ੍ਰਧਾਨ, ਮਿਊਂਸਪਲ ਕੌਂਸਲਰ, ਵਾਰਡ ਇੰਚਾਰਜ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੌਕੇ ‘ਤੇ ਸੰਬੋਧਨ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਪਸ਼ਟ ਸਿਧਾਂਤ ਹੈ ਕਿ ਕਿਸੇ ਵੀ ਮੁਸੀਬਤ ਵਿੱਚ ਕਿਸੇ ਨੂੰ ਵੀ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਜਿਨ੍ਹਾਂ ਪਰਿਵਾਰਾਂ ਨੂੰ ਮਨਜੂਰੀ ਪੱਤਰ ਦਿੱਤੇ ਗਏ ਹਨ, ਇਹ ਕੇਵਲ ਇੱਕ ਕਾਗਜ਼ ਨਹੀਂ, ਸਗੋਂ ਉਨ੍ਹਾਂ ਦੇ ਜੀਵਨ ਵਿੱਚ ਨਵੀਂ ਸ਼ੁਰੂਆਤ ਦੀ ਉਮੀਦ ਅਤੇ ਮਕਾਨ ਦੀ ਛੱਤ ਦਾ ਭਰੋਸਾ ਹੈ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਕਦਮ ਉਠਾਏ ਜਾ ਰਹੇ ਹਨ, ਤਾਂ ਜੋ ਸ਼ਹਿਰੀ ਇਲਾਕਿਆਂ ਦੇ ਗਰੀਬ ਤੇ ਪਿੱਛੜੇ ਪਰਿਵਾਰਾਂ ਨੂੰ ਪੱਕਾ ਰਹਿਣ ਲਈ ਘਰ ਮੁਹੱਈਆ ਕਰਵਾਇਆ ਜਾ ਸਕੇ। ਇਸ ਸਕੀਮ ਦੇ ਤਹਿਤ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਰੰਧਾਵਾ ਨੇ ਕਿਹਾ, “ਸਾਡਾ ਮਕਸਦ ਲੋਕਾਂ ਦੇ ਚਿਹਰਿਆਂ ‘ਤੇ ਮੁੜ ਮੁਸਕਾਨ ਲਿਆਉਣਾ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਇੱਕ ਯੋਗ ਪਰਿਵਾਰ ਤੱਕ ਲਾਭ ਪਹੁੰਚੇ ਅਤੇ ਉਨ੍ਹਾਂ ਦਾ ਜੀਵਨ ਸੁਧਰੇ।”

ਇਸ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਰਾਜ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਲਈ ਆਰਥਿਕ ਰੂਪ ਵਿੱਚ ਵੱਡਾ ਸਹਾਰਾ ਹੈ ਅਤੇ ਉਹ ਲੰਮੇ ਸਮੇਂ ਤੋਂ ਘਰ ਦੀ ਮੁਰੰਮਤ/ਉਸਾਰੀ ਲਈ ਉਡੀਕ ਕਰ ਰਹੇ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande