
ਅਹਿਮਦਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 4 ਦਸੰਬਰ (ਹਿੰ. ਸ.)। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਦੀ ਸੁਚਾਰੂ ਅਤੇ ਨਿਰਪੱਖ ਤਰੀਕੇ ਨਾਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਨਿਯੁਕਤ ਚੋਣ ਓਬਜ਼ਰਵਰ ਮਨਪ੍ਰੀਤ ਕੌਰ ਪੀ.ਸੀ.ਐਸ. ਨੇ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਸਥਾਪਿਤ ਦਫ਼ਤਰ ਰਿਟਰਨਿੰਗ ਅਫ਼ਸਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਤਾਲਮੇਲ ਅਫ਼ਸਰ ਐਕਸੀਅਨ ਪੀਡਬਲਿਊਡੀ (ਬੀ ਐਂਡ ਆਰ) ਇੰਜੀਨੀਅਰ ਪਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਜਿਕਰਯੋਗ ਹੈ ਕਿ ਕੱਲ ਮਿਤੀ 03 ਦਸੰਬਰ ਨੂੰ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਦੇ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਅਤੇ ਬਲਾਕ ਸੰਮਤੀ ਮਾਲੇਰਕੋਟਲਾ ਦੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ ਤੋਂ ਵੀ ਜਾਇਜਾ ਲਿਆ ।
ਆਬਜ਼ਰਵਰ ਮਨਪ੍ਰੀਤ ਕੌਰ ਨੇ ਰਿਟਰਨਿੰਗ ਅਫ਼ਸਰ ਅਹਿਮਦਗੜ੍ਹ ਕਮ ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜੀਨੀਅਰ ਹਰਵਿੰਦਰ ਸਿੰਘ ਧੀਮਾਨ ਅਤੇ ਰਿਟਰਨਿੰਗ ਅਫ਼ਸਰ ਅਮਰਗੜ੍ਹ ਕਮ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨਾਲ ਚੋਣ ਪ੍ਰਕਿਰਿਆ ਸਬੰਧੀ ਹੁਣ ਤੱਕ ਕੀਤੀਆਂ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਚੋਣ ਪ੍ਰਕਿਰਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਉਨ੍ਹਾਂ ਪ੍ਰਸਾਸ਼ਿਨਕ ਅਧਿਕਾਰੀਆਂ ਅਤੇ ਚੋਣ ਕਾਰਜ ਵਿੱਚ ਲੱਗੇ ਅਮਲੇ ਨੂੰ ਕਿਹਾ ਕਿ ਉਹ ਇਹ ਚੋਣਾਂ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ।ਇਸ ਮੌਕੇ ਉਨ੍ਹਾਂ ਨਾਮਜ਼ਦਗੀਆਂ ਭਰਨ ਆਏ ਉਮੀਦਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਵਾਂ ਅਤੇ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਵੀ ਲਈ।
ਆਬਜ਼ਰਵਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਚੋਣ ਡਿਊਟੀ ’ਤੇ ਤਾਇਨਾਤ ਸਮੂਹ ਟੀਮ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਜਾਬਤੇ ਦੀ ਪਾਲਣਾ ਕਰਦਿਆ ਕਰਵਾਉਣ ਜੋ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਦੀ ਨੈਤਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰ ਪੜਾਅ ’ਤੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਆਬਜ਼ਰਵਰ ਮਨਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵੋਟਰ ਜਾਂ ਉਮੀਦਵਾਰ ਨੂੰ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਦਿੱਕਤ ਦਾ ਸਾਹਮਣਾ ਕਰਦਾ ਹੈ, ਤਾਂ ਉਹ ਸਵੇਰੇ 11:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਕੈਂਪ ਆਫ਼ਿਸ ਅਰਿਹੰਤ ਮਿਲ, ਗੈਸਟ ਹਾਊਸ ਵਿਖੇ ਉਨ੍ਹਾਂ ਨਾਲ ਮਿਲ ਸਕਦੇ ਹਨ। ਇਸ ਤੋਂ ਇਲਾਵਾ ਉਹ ਮੇਰੇ ਮੋਬਾਇਲ ਨੰਬਰ 98883-71178 ਜਾਂ ਤਾਲਮੇਲ ਅਫ਼ਸਰ ਐਕਸ਼ੀਅਨ ਪੀ.ਡਬਲਿਊ.ਡੀ.(ਬੀ ਐਡ ਆਰ) ਇੰਜ. ਪਰਨੀਤ ਕੌਰ 99884-52421 ਤੇ ਸੰਪਰਕ ਕਰ ਸਕਦੇ ਹਨ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ