ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਵਿੱਚ 22 ਥਾਵਾਂ 'ਤੇ ਐਨਆਈਏ ਨੇ ਇੱਕੋ ਸਮੇਂ ਕੀਤੀ ਛਾਪੇਮਾਰੀ
ਨਵੀਂ ਦਿੱਲੀ, 4 ਦਸੰਬਰ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਬਿਹਾਰ ਵਿੱਚ 22 ਥਾਵਾਂ ''ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਕਾਰਵਾਈ ਉੱਤਰ ਪ੍ਰਦੇਸ਼ ਤੋਂ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰ-ਕਾਨੂੰਨੀ ਅਸਲੇ ਦੀ ਤਸਕਰੀ ਦੀ ਜਾਂਚ ਦੇ ਸਬੰਧ ਵਿੱ
ਐਨ.ਆਈ.ਏ.


ਨਵੀਂ ਦਿੱਲੀ, 4 ਦਸੰਬਰ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਬਿਹਾਰ ਵਿੱਚ 22 ਥਾਵਾਂ 'ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਕਾਰਵਾਈ ਉੱਤਰ ਪ੍ਰਦੇਸ਼ ਤੋਂ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰ-ਕਾਨੂੰਨੀ ਅਸਲੇ ਦੀ ਤਸਕਰੀ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਵੱਖ-ਵੱਖ ਐਨ.ਆਈ.ਏ. ਟੀਮਾਂ ਨੇ ਸਵੇਰੇ ਤੜਕੇ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਸਮੇਂ ਕਿਸੇ ਵੀ ਗ੍ਰਿਫ਼ਤਾਰੀ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਐਨ.ਆਈ.ਏ. ਨੇ ਦੱਸਿਆ ਹੈ ਕਿ ਇਸ ਕਾਰਵਾਈ ਨਾਲ ਸਬੰਧਤ ਵਿਸਤ੍ਰਿਤ ਤੱਥ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande