(ਅੱਪਡੇਟ) ਦਿੱਲੀ ਵਿੱਚ ਖਤਰਨਾਕ ਪ੍ਰਦੂਸ਼ਣ ’ਤੇ ਵਿਰੋਧੀ ਗਠਜੋੜ ਦੇ ਮੈਂਬਰਾਂ ਦਾ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ, ਸੋਨੀਆ ਬੋਲੀ- ਮੈਨੂੰ ਸਾਹ ਲੈਣ ਵਿੱਚ ਦਿੱਕਤ
ਨਵੀਂ ਦਿੱਲੀ, 4 ਦਸੰਬਰ (ਹਿੰ.ਸ.)। ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਅਤੇ ਸਾਹ ਘੁੱਟਣ ਵਾਲੀ ਹਵਾ ਨੂੰ ਲੈ ਕੇ ਵੀਰਵਾਰ ਨੂੰ ਵਿਰੋਧੀ ਗਠਜੋੜ ਦੇ ਆਗੂਆਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਦੁਆਰ ''ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਪਾਰਟੀ ਦੀ
ਦਿੱਲੀ ਵਿੱਚ ਪ੍ਰਦੂਸ਼ਣ ਵਿਰੁੱਧ ਪ੍ਰਦਰਸ਼ਨ ਕਰਦੀ ਹੋਈ ਸੋਨੀਆ ਗਾਂਧੀ ਅਤੇ ਹੋਰ।


ਨਵੀਂ ਦਿੱਲੀ, 4 ਦਸੰਬਰ (ਹਿੰ.ਸ.)। ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਅਤੇ ਸਾਹ ਘੁੱਟਣ ਵਾਲੀ ਹਵਾ ਨੂੰ ਲੈ ਕੇ ਵੀਰਵਾਰ ਨੂੰ ਵਿਰੋਧੀ ਗਠਜੋੜ ਦੇ ਆਗੂਆਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਦੁਆਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ।

ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਕੇ.ਸੀ. ਵੇਣੂਗੋਪਾਲ, ਲੋਕ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਅਤੇ ਰਣਜੀਤ ਰੰਜਨ ਸਮੇਤ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ।

ਸੋਨੀਆ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਪ੍ਰਦੂਸ਼ਣ ਵਿਰੁੱਧ ਤੁਰੰਤ ਕਾਰਵਾਈ ਕਰਨਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦੂਸ਼ਣ ਉਨ੍ਹਾਂ ਵਰਗੇ ਬਜ਼ੁਰਗਾਂ ਤੋਂ ਲੈ ਕੇ ਛੋਟੇ ਬੱਚਿਆਂ ਤੱਕ ਸਾਰਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੂੰ ਦਮਾ ਹੈ। ਉਨ੍ਹਾਂ ਵਰਗੇ ਬਹੁਤ ਸਾਰੇ ਬਜ਼ੁਰਗ ਅਤੇ ਛੋਝੇ-ਛੋਟੇ ਬੱਚੇ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰ ਆ ਰਹੇ ਹਨ। ਹਰ ਸਾਲ ਸਥਿਤੀ ਵਿਗੜਦੀ ਜਾ ਰਹੀ ਹੈ। ਇਹ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ ਜਿੱਥੇ ਸਾਨੂੰ ਸਾਰਿਆਂ ਨੂੰ ਇੱਕ-ਦੂਜੇ 'ਤੇ ਉਂਗਲਾਂ ਚੁੱਕਣੀਆਂ ਚਾਹੀਦੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande