
ਅੰਮ੍ਰਿਤਸਰ, 4 ਦਸੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ-85 ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਓ ਐਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ ਤੇ ਸਕੱਤਰ ਪ੍ਰਤਾਪ ਸਿੰਘ ਨੇ ਸੁਪਰਵਾਈਜ਼ਰ ਇਕਬਾਲ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ