
ਅੰਮ੍ਰਿਤਸਰ, 4 ਦਸੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ