
ਜਲੰਧਰ, 5 ਦਸੰਬਰ (ਹਿੰ. ਸ.)। ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਥੇ ਤੀਜੀ ਮੰਜ਼ਿਲ 'ਤੇ ਪੇਂਟ ਕਰ ਰਹੇ ਦੋ ਮਜ਼ਦੂਰਾਂ ਦੀ ਹੇਠਾਂ ਡਿੱਗ ਕੇ ਮੌਤ ਹੋ ਗਈ। ਇਹ ਘਟਨਾ ਜਲੰਧਰ ਦੇ ਕੂਲ ਰੋਡ 'ਤੇ ਸਥਿਤ ਪੁਰਾਣੇ ਈ. ਡੀ. ਦਫ਼ਤਰ ਵਿਚ ਵਾਪਰੀ ਜਿੱਥੇ ਦੋ ਮਜ਼ਦੂਰ ਬਿਨਾਂ ਸੁਰੱਖਿਆ ਉਪਕਰਨਾਂ ਦੇ ਪੇਂਟਿੰਗ ਕਰ ਰਹੇ ਸਨ ਅਤੇ ਅਚਾਨਕ ਹੇਠਾਂ ਡਿੱਗ ਪਏ।
ਇਸ ਘਟਨਾ ਵਿਚ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਦੂਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਸ ਸਟੈਂਡ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ