
ਮਾਨਸਾ, 6 ਦਸੰਬਰ (ਹਿੰ. ਸ.)। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਨਿਯੁਕਤ ਕੀਤੇ ਚੋਣ ਨਿਰੀਖਕ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਨੋਮੀਨੇਸ਼ਨ ਸੈਂਟਰਾਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਐਸ.ਡੀ.ਐੱਮ. ਦਫ਼ਤਰ ਮਾਨਸਾ ਅਤੇ ਬੀ.ਡੀ.ਪੀ.ਓ. ਦਫ਼ਤਰ ਝੁਨੀਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਰਿਟਰਨਿੰਗ ਅਫਸਰਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ।
ਚੋਣ ਨਿਰੀਖਕ ਗੁਲਪ੍ਰੀਤ ਸਿੰਘ ਔਲਖ ਨੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਨੂੰ ਬਿਨਾਂ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੋਮੀਨੇਸ਼ਨ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ, ਚੋਣ ਸਮੱਗਰੀ ਅਤੇ ਵੀਡੀਓਗਰਾਫੀ ਆਦਿ ਸੁਵਿਧਾਵਾਂ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਨੂੰ ਸਫਲਤਾ ਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਨਿਯਮਾਂ ਅਨੁਸਾਰ ਤੇ ਸ਼ਾਂਤੀਪੂਰਵਕ ਢੰਗ ਨਾਲ ਪੂਰੀ ਕੀਤੀ ਜਾਵੇ।
ਓਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 10 (ਗਰਾਊਂਡ ਫਲੋਰ) ਵਿੱਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਸੰਪਰਕ ਨੰਬਰ 98154-68932 ਹੈ। ਇਸ ਤੋਂ ਇਲਾਵਾ ਓਨ੍ਹਾਂ ਦੇ ਲਾਇਜ਼ਨ ਅਫ਼ਸਰ ਜਸਪ੍ਰੀਤ ਸਿੰਘ ਬਰਾੜ (ਏ ਐਫ ਐੱਸ ਓ ਮਾਨਸਾ) ਦੇ ਸੰਪਰਕ ਨੰਬਰ 98550-07878 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ