ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵਲੋਂ ਸੰਗਤ ਅਰਪਣ
ਅੰਮ੍ਰਿਤਸਰ, 6 ਦਸੰਬਰ (ਹਿੰ. ਸ.)। ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ
ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਸੰਗਤ ਅਰਪਣ ਕਰਨ ਮੌਕੇ.


ਅੰਮ੍ਰਿਤਸਰ, 6 ਦਸੰਬਰ (ਹਿੰ. ਸ.)। ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ ਕੀਤੀ ਗਈ ਹੈ। ਪੁਸਤਕ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਣੀਆਂ ਲਿਖਤਾਂ ਨਾਲ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ।

ਇਨ੍ਹਾਂ ਵੱਲੋਂ ਪਹਿਲਾਂ ਲਿਖੀਆਂ ਪੁਸਤਕਾਂ ਵਿਚ ‘ਦਰਪਣ ਸਿੱਖ ਰਹਿਤ ਮਰਯਾਦਾ, ਬਾਦਸ਼ਾਹ ਦਰਵੇਸ਼, ਗੁਰੂ ਨਾਨਕ ਉਦਾਸੀ ਦਰਪਣ, ਜ਼ਫ਼ਰਨਾਮਾ ਦਰਪਣ’ ਸਮੇਤ ਹੋਰ ਪੁਸਤਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਿਆਨੀ ਗੁਲਸ਼ਨ ਦੀ ਲੇਖਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਹੋਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਾਨ ਵੱਲੋਂ ਲਿਖੀ ਗਈ ਇਹ ਪੁਸਤਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਦਾ ਵੱਡਾ ਉਪਰਾਲਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਕਿਹਾ ਗੁਰੂ ਸਾਹਿਬ ਦੀ ਬਖਸ਼ਿਸ ਅਤੇ ਸੰਗਤਾਂ ਦੀ ਪ੍ਰੇਰਨਾਂ ਸਦਕਾ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਲਿਖਣ ਦਾ ਯਤਨ ਕਰ ਰਹੇ ਹਾਂ, ਜਿਸ ਨੂੰ ਸੰਗਤਾਂ ਵੱਲੋਂ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੁਸਤਕ ਜਾਰੀ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸਖਸੀਅਤਾਂ ਦਾ ਧੰਨਵਾਦ ਕੀਤਾ।

ਇਸੇ ਦੌਰਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ 1500 ਡਾਲਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande