
ਪਟਿਆਲਾ,6 ਦਸੰਬਰ (ਹਿੰ. ਸ.)। ਜਿਲ੍ਹਾ ਪਟਿਆਲਾ ਵਿਚ ਰੋਜ਼ਾਨਾ ਚੋਰੀਆਂ ਅਤੇ ਹੋਰ ਜੁਰਮ ਦੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਪਟਿਆਲਾ ਦੇ ਵਧੀਕ ਜਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਹੈ ਕਿ ਜਿਲ੍ਹੇ ਦੀਆਂ ਮਿਉਂਸੀਪਲ ਕਮੇਟੀਆਂ , ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਤੇ ਅਧਾਰਿਤ ਖੇਤਰ ਵਿਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿਚ ਕਿਰਾਏਦਾਰ , ਨੌਕਰ ਜਾਂ ਪੇਇੰਗ ਗੈਸਟ ਰਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿਚ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨਾ ਕਿਹਾ ਕਿ ਜਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰ ਕੇ ਦੂਜੇ ਰਾਜਾਂ ਤੋਂ ਵਿਦਿਆਰਥੀ, ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ , ਕਾਰੋਬਾਰਾਂ ਨਾਲ ਸਬੰਧਿਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ਤੇ ਰਹਿ ਰਹੇ ਹਨ, ਇਹਨਾ ਵਿੱਚੋ ਕਈ ਵਿਅਕਤੀ ਵਾਰਦਾਤ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਹਨਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ ਇਸ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ ।
ਉਨਾ ਕਿਹਾ ਕਿ ਇਹ ਹੁਕਮ 6 ਦਸੰਬਰ ਤੋਂ 5 ਫਰਵਰੀ 2026 ਤਕ ਲਾਗੂ ਰਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ