
ਮੋਗਾ, 6 ਦਸੰਬਰ (ਹਿੰ. ਸ.)। ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿੱਚ ਸ਼ਨੀਵਾਰ ਸਵੇਰੇ ਜ਼ਮੀਨੀ ਵਿਵਾਦ ਨੇ ਭਿਆਨਕ ਰੂਪ ਧਾਰਨ ਕਰ ਲਿਆ। ਖੇਤਾਂ ਵਿੱਚ ਝਗੜੇ ਦੌਰਾਨ ਇੱਕ ਤਾਏ ਨੇ ਆਪਣੇ ਭਤੀਜੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਮਾਛੀਕੇ ਪਿੰਡ ਦੇ ਵਸਨੀਕ ਨਵਦੀਪ ਸਿੰਘ ਦਾ ਆਪਣੇ ਤਾਏ ਬਹਾਦਰ ਸਿੰਘ ਨਾਲ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਪਹੁੰਚੇ, ਜਿੱਥੇ ਝਗੜਾ ਸਰੀਰਕ ਮਾਰਕੁੱਟ ਤੱਕ ਵੱਧ ਗਿਆ। ਗੁੱਸੇ ਵਿੱਚ ਆ ਕੇ ਬਹਾਦਰ ਸਿੰਘ ਨੇ ਨਵਦੀਪ ਸਿੰਘ ਨੂੰ ਆਪਣੇ ਰਿਵਾਲਵਰ ਨਾਲ ਦੋ ਗੋਲੀਆਂ ਮਾਰ ਦਿੱਤੀਆਂ ਅਤੇ ਫਿਰ ਉਸ ਉੱਤੇ ਕਾਰ ਚੜ੍ਹਾ ਦਿੱਤੀ। ਨਵਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਗੋਲੀਬਾਰੀ ਤੋਂ ਬਾਅਦ ਬਹਾਦਰ ਸਿੰਘ ਆਪਣੇ ਘਰ ਵਾਪਸ ਆ ਗਿਆ। ਪਿੰਡ ਵਾਸੀਆਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ