ਪਟਿਆਲਾ ਜਿਲ੍ਹੇ ’ਚ ਪਟਾਖੇ ਵਜਾਉਣ ’ਤੇ ਮੁਕੰਮਲ ਪਾਬੰਦੀ
ਪਟਿਆਲਾ, 7 ਦਸੰਬਰ (ਹਿੰ. ਸ.)। ਪ੍ਰਦੂਸ਼ਣ ਦੀ ਸੱਮਸਿਆ ਨੂੰ ਕੰਟਰੋਲ ਕਰਨ ਲਈ ਪਟਾਖੇ ਵਜਾਉਣ ’ਤੇ ਪਾਬੰਦੀ ਲਗਾਉਣੀ ਬਹੁਤ ਜਰੂਰੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਦੇ ਨਾਲ ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰਾਂ ਦੀ ਹਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਲਈ ਪਟਿਆਲਾ ਦੇ ਵਧੀਕ ਜਿਲ੍ਹਾ ਮੈਜਿ
ਪਟਿਆਲਾ ਜਿਲ੍ਹੇ ’ਚ ਪਟਾਖੇ ਵਜਾਉਣ ’ਤੇ ਮੁਕੰਮਲ ਪਾਬੰਦੀ


ਪਟਿਆਲਾ, 7 ਦਸੰਬਰ (ਹਿੰ. ਸ.)। ਪ੍ਰਦੂਸ਼ਣ ਦੀ ਸੱਮਸਿਆ ਨੂੰ ਕੰਟਰੋਲ ਕਰਨ ਲਈ ਪਟਾਖੇ ਵਜਾਉਣ ’ਤੇ ਪਾਬੰਦੀ ਲਗਾਉਣੀ ਬਹੁਤ ਜਰੂਰੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਦੇ ਨਾਲ ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰਾਂ ਦੀ ਹਾਨੀ ਦਾ ਸਾਹਮਣਾ ਨਾ ਕਰਨਾ ਪਵੇ ।

ਇਸ ਲਈ ਪਟਿਆਲਾ ਦੇ ਵਧੀਕ ਜਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀ ਹੱਦ ਵਿਚ ਵਿਆਹਾਂ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ਜਾਂ ਫਿਰ ਕਿਸੇ ਵੀ ਤਰਾਂ ਦੇ ਪ੍ਰੋਗਰਾਮਾਂ ' ਤੇ ਵੀ ਪ੍ਰਦੂਸ਼ਣ ਦੀ ਸੱਮਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 5 ਫਰਵਰੀ 2026 ਤਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande