
ਰਾਮਪੁਰਾ ਫੂਲ, 7 ਦਸੰਬਰ (ਹਿੰ. ਸ.)। ਡੀ. ਐੱਸ. ਪੀ. ਫੂਲ ਮਨੋਜ ਕੁਮਾਰ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਰਾਮਪੁਰਾ ਦੇ ਮੁਖੀ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਯਤਨਾਂ ਅਨੁਸਾਰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਪਿੰਡ ਰਾਮਪੁਰਾ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ।
ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਬੇਅੰਤ ਸਿੰਘ ਵਾਸੀ ਮੰਡੀ ਕਲਾਂ ਖਿਲਾਫ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਨੰਬਰ 244,ਧਾਰਾ 21ਬੀ, 61,85 ਐਨ ਡੀ ਪੀ ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ