ਤਰਨਤਾਰਨ ਪੁਲਿਸ ਵਲੋਂ ਅੱਧਾ ਕਿਲੋਂ ਹੈਰੋਇਨ ਸਮੇਤ ਇਕ ਕਾਬੂ
ਤਰਨਤਾਰਨ, 7 ਦਸੰਬਰ (ਹਿੰ. ਸ.)। ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸਦੇ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਆਈ
.


ਤਰਨਤਾਰਨ, 7 ਦਸੰਬਰ (ਹਿੰ. ਸ.)। ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸਦੇ ਖ਼ਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ।

ਇਸੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਜਿਸਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਵਾਂ ਤਾਰਾ ਸਿੰਘ ਵਜੋਂ ਹੋਈ ਹੈ, ਉਸ ਨੂੰ 502 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande