ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ 'ਚ 662 ਉਮੀਦਵਾਰ ਚੋਣ ਮੈਦਾਨ 'ਚ
ਹੁਸ਼ਿਆਰਪੁਰ, 8 ਦਸੰਬਰ (ਹਿੰ. ਸ.)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 662 ਉਮੀਦਵਾਰ ਚੋਣ ਲੜਨਗੇ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ।


ਹੁਸ਼ਿਆਰਪੁਰ, 8 ਦਸੰਬਰ (ਹਿੰ. ਸ.)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 662 ਉਮੀਦਵਾਰ ਚੋਣ ਲੜਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 80 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 582 ਉਮੀਦਵਾਰ ਚੋਣਾਂ ਲੜਨਗੇ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਲਈ 17 ਮੈਂਬਰ ਬਿਨਾਂ ਮੁਕਾਬਲਾ/ਸਰਵਸੰਮਤੀ ਨਾਲ ਚੁਣੇ ਗਏ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande