ਕੇਂਦਰੀ ਜ਼ੇਲ੍ਹ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 8 ਦਸੰਬਰ (ਹਿੰ. ਸ.)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ
ਕੇਂਦਰੀ ਜ਼ੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਔਰਤਾਂ) ’ਚ ਜਾਗਰੂਕਤਾ ਲਈ ਕਰਵਾਏ ਪ੍ਰੋਗਰਾਮ ਦਾ ਦ੍ਰਿਸ਼।


ਹੁਸ਼ਿਆਰਪੁਰ, 8 ਦਸੰਬਰ (ਹਿੰ. ਸ.)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਕੇਂਦਰੀ ਜ਼ੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਔਰਤਾਂ) ਅਤੇ ਵੱਖ- ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ, ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੋਧਰੀ ਐਡਵੋਕੇਟ/ਸਕੱਤਰ ਬਾਰ, ਨਮਰਤਾ ਮਿਨਹਾਸ, ਸੰਜੀਵ ਜੱਸਲ, ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿਕਰਮ ਭੱਲਾ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਮਿਸ ਨਿਹਾਰੀਕਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੋਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande