ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ
ਫਾਜਿ਼ਲਕਾ, 8 ਦਸੰਬਰ (ਹਿੰ. ਸ.)। ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ 13 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:30 ਤੋਂ ਦੁਪਹਿਰ 1
ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ


ਫਾਜਿ਼ਲਕਾ, 8 ਦਸੰਬਰ (ਹਿੰ. ਸ.)। ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ 13 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:30 ਤੋਂ ਦੁਪਹਿਰ 1:30 ਵਜੇ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾ ਰਹੀ ਹੈ।

ਪ੍ਰਿੰਸੀਪਲ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਨਿਰਧਾਰਤ ਪ੍ਰੀਖਿਆ ਕੇਂਦਰ ਵਿਚ ਸਵੇਰੇ 10 ਵਜੇ ਪਹੁੰਚਣਾ ਯਕੀਨੀ ਬਣਾਉਣ। ਪ੍ਰੀਖਿਆ ਕੇਂਦਰ ਵਿਚ ਬੈਠਣ ਲਈ ਦਾਖਲਾ ਕਾਰਡ ਲਿਆਉਣਾ ਲਾਜਮੀ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਦਾਖਲਾ ਕਾਰਡ/ ਰੋਲ ਨੰਬਰ ਸੀ.ਬੀ.ਐਸ.ਈ. ਵੱਲੋਂ ਜਾਰੀ ਵੈਬਸਾਈਟ ਲਿੰਕ ਤੋਂ ਡਾਊਨਲੋਡ ਕਰ ਲੈਣ। ਉਨ੍ਹਾਂ ਕਿਹਾ ਕਿ ਦਾਖਲਾ ਕਾਰਡ/ਰੋਲ ਨੰਬਰ ਡਾਉਨਲੋਡ ਕਰਨ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਵਾਹਰ ਨਵੋਦਿਆ ਕਿਕਰ ਵਾਲਾ ਰੂਪਾ ਦੇ ਹੈਲਪਲਾਈਨ ਨੰਬਰ 93830 32160 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande