ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ
ਪਟਿਆਲਾ, 8 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਸਮੁੱਚੇ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪੂਰੀ ਜ਼ਿੰਮੇਵਾਰੀ ਨਾਲ ਪਾਰ
ਟ੍ਰੈਫਿਕ ਪੁਲਿਸ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਲਗਾਏ ਜਾਗਰੂਕਤਾ ਸੈਮੀਨਾਰ ਦੌਰਾਨ.


ਪਟਿਆਲਾ, 8 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਸਮੁੱਚੇ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪੂਰੀ ਜ਼ਿੰਮੇਵਾਰੀ ਨਾਲ ਪਾਰਦਰਸ਼ੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ, ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਮਾਸਟਰ ਟ੍ਰੇਨਰਾਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਖਰੀ ਰਿਹਰਸਲ 13 ਦਸੰਬਰ ਨੂੰ ਹੋਵੇਗੀ ਅਤੇ ਸਾਰੀਆਂ ਪੋਲਿੰਗ ਪਾਰਟੀਆਂ 14 ਦਸੰਬਰ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਬੈਲੇਟ ਪੇਪਰ ਦਾ ਪੀਲਾ ਰੰਗ ਅਤੇ ਬਲਾਕ ਸੰਮਤੀ ਚੋਣਾਂ ਲਈ ਚਿੱਟੇ ਰੰਗ ਦਾ ਬੈਲੇਟ ਪੇਪਰ ਹੋਣਗੇ ਅਤੇ ਮਤਦਾਨ ਕਰਕੇ ਵੋਟਰਾਂ ਵੱਲੋਂ ਇਹ ਵੋਟਾਂ ਅਲੱਗ-ਅਲੱਗ ਵੋਟ ਬਕਸਿਆਂ ਵਿਚ ਪਾਈਆਂ ਜਾਣਗੀਆਂ।

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਰਿਹਰਸਲ ਦੌਰਾਨ ਚੋਣ ਅਮਲੇ 'ਚ ਲੱਗੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ 'ਚ ਜਾਣੂ ਕਰਵਾਉਣ ਸਮੇਤ ਬੈਲੇਟ ਪੇਪਰਾਂ ਰਾਹੀਂ ਬੈਲੇਟ ਬਕਸਿਆਂ ਵਿੱਚ ਵੋਟਾਂ ਪੁਆਉਣ ਲਈ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪੀਲੇ ਤੇ ਚਿੱਟੇ ਰੰਗਾਂ ਦੇ ਬੈਲੇਟ ਪੇਪਰਾਂ ਬਾਰੇ ਸਿਖਲਾਈ, ਮਤਦਾਨ ਲਈ ਜਰੂਰੀ ਹਦਾਇਤਾਂ, ਵੋਟਾਂ ਲਈ ਜਰੂਰੀ ਸਮਾਨ ਸਮੇਤ ਪ੍ਰੀਜਾਈਡਿੰਗ ਅਧਿਕਾਰੀ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀ, ਪੋਲਿੰਗ ਅਧਿਕਾਰੀ ਦੀਆਂ ਜਿੰਮੇਵਾਰੀਆਂ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ, ਸਬੰਧਤ ਫਾਰਮ, ਮੋਹਰਾਂ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ ਸਬੰਧੀ ਮੁਕੰਮਲ ਜਾਣਕਾਰੀ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ ਹੈ।

ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਸੰਮਤੀ ਰਾਜਪੁਰਾ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਨੇ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ, ਭੁਨਰਹੇੜੀ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ, ਬਲਾਕ ਸੰਮਤੀ ਸਨੌਰ ਲਈ ਰਿਟਰਨਿੰਗ ਅਫ਼ਸਰ-ਕਮ-ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ. ਨਗਰ ਪਟਿਆਲਾ ਵਿਖੇ, ਬਲਾਕ ਸੰਮਤੀ ਨਾਭਾ ਲਈ ਚੋਣ ਅਮਲੇ ਦੀ ਰਿਹਰਸਲ ਐਸ.ਡੀ.ਐਮ ਨਾਭਾ ਕੰਨੂ ਗਰਗ ਨੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਅਤੇ ਬਲਾਕ ਸੰਮਤੀ ਪਟਿਆਲਾ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਪਟਿਆਲਾ ਨਵਜੋਤ ਕੌਰ ਮਾਵੀ ਦੀ ਅਗਵਾਈ ਹੇਠ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ ਹੈ।

ਜਦੋਂਕਿ ਸਮਾਣਾ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਰਿਚਾ ਗੋਇਲ ਨੇ ਪਬਲਿਕ ਕਾਲਜ ਸਮਾਣਾ ਵਿਖੇ, ਬਲਾਕ ਸੰਮਤੀ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਕਿਰਤੀ ਕਾਲਜ ਨਿਆਲ, ਪਟਿਆਲਾ ਦਿਹਾਤੀ ਬਲਾਕ ਸੰਮਤੀ ਲਈ ਰਿਟਰਿਨੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਪਟਿਆਲਾ ਵਨੀਤ ਸਿੰਗਲਾ ਨੇ ਸਰਕਾਰੀ ਆਈ.ਟੀ.ਆਈ. ਨਾਭਾ ਰੋਡ ਵਿਖੇ, ਬਲਾਕ ਸੰਮਤੀ ਸ਼ੰਭੂ ਕਲਾਂ ਦੇ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਭਾਖੜਾ ਮੇਨ ਲਾਈਨ ਕੈਨਾਲ ਪਟਿਆਲਾ ਗੁਰਸ਼ਰਨ ਸਿੰਘ ਵਿਰਕ ਅਤੇ ਬਲਾਕ ਸੰਮਤੀ ਘਨੌਰ ਦੇ ਰਿਟਰਨਿੰਗ ਅਫ਼ਸਰ-ਕਮ-ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਰਾਜਪੁਰਾ ਧਰਮਵੀਰ ਕਮਲ ਨੇ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande