ਟ੍ਰੈਫਿਕ ਪੁਲਿਸ ਵੱਲੋਂ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਦਸੰਬਰ (ਹਿੰ. ਸ.)। ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰ
ਟ੍ਰੈਫਿਕ ਪੁਲਿਸ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਲਗਾਏ ਜਾਗਰੂਕਤਾ ਸੈਮੀਨਾਰ ਦੌਰਾਨ.


ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਦਸੰਬਰ (ਹਿੰ. ਸ.)। ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ (ਐਸ.ਏ.ਐਸ.ਨਗਰ), ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।

ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਸੜਕ ਤੇ ਚਲਦੇ ਸਮੇਂ ਆਪਣੀ ਰਫ਼ਤਾਰ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਲਾਲ ਬੱਤੀ ਕਰਾਸ ਨਾ ਕਰਨ, ਹੈਲਮਟ ਪਾਉਣ, ਸੀਟ ਬੈਲਟ ਲਗਾਉਣ, ਨਸ਼ਾ ਕਰਕੇ ਡਰਾਈਵਿੰਗ ਨਾ ਕਰਨ, ਡਰਾਈਵਿੰਗ ਕਰਦੇ ਸਮੇਂ ਫੋਨ ਦੀ ਵਰਤੋਂ ਨਾ ਕਰਨ ਆਦਿ ਦਾ ਧਿਆਨ ਰੱਖਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਸੜ੍ਹਕ 'ਤੇ ਚਲਦਿਆਂ ਨੈਤਿਕਤਾ ਅਤੇ ਮਾਨਵੀ ਕਦਰਾਂ ਕੀਮਤਾਂ ਨੂੰ ਨਾ ਭੁੱਲਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਸਾਨੂੰ ਐਂਬੂਲੈਂਸ ਨੂੰ ਤੁਰੰਤ ਰਾਹ ਦੇਣਾ ਚਾਹੀਦਾ ਹੈ ਅਤੇ ਸੜਕੀ ਹਾਦਸੇ ਦੇ ਜਖਮੀ ਦੀ ਬਿਨ੍ਹਾਂ ਕਿਸੇ ਡਰ ਭੈਅ ਦੇ ਮੱਦਦ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਤੁਸੀਂ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਪਹਿਲੀ ਵਾਰ ਜੁਰਮ ਕਰਨ 'ਤੇ 5,000 ਰੁਪਏ ਜੁਰਮਾਨਾ ਅਤੇ ਦੂਜੀ ਵਾਰ ਜੁਰਮ ਕਰਨ ਤੇ 10,000 ਰੁਪਏ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਕੈਦ ਹੋ ਸਕਦੀ ਹੈ। ਇਸਦੇ ਨਾਲ 3 ਮਹੀਨੇ ਲਈ ਲਾਈਸੰਸ ਸਸਪੈਂਡ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande