ਪੰਜਾਬ ਰਾਜ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ
ਚੰਡੀਗੜ੍ਹ, 9 ਦਸੰਬਰ (ਹਿੰ. ਸ.)। ਪੰਜਾਬ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂ ਡਿਊਟੀ ਲਈ ਹਾਜ਼ਰ ਹੋਣ ਦੇ ਆਦੇਸ਼ ਜਾਰੀ ਹੋਏ ਹਨ। ਹੁਕਮਾਂ ਅਨੁ
ਪੰਜਾਬ ਰਾਜ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ


ਚੰਡੀਗੜ੍ਹ, 9 ਦਸੰਬਰ (ਹਿੰ. ਸ.)। ਪੰਜਾਬ ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਬਾਦਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂ ਡਿਊਟੀ ਲਈ ਹਾਜ਼ਰ ਹੋਣ ਦੇ ਆਦੇਸ਼ ਜਾਰੀ ਹੋਏ ਹਨ। ਹੁਕਮਾਂ ਅਨੁਸਾਰ ਹੁਣ ਬਲਜੀਤ ਕੌਰ ਨੂੰ ਮੋਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਰਿਪੋਰਟ ਕਰਨੀ ਹੋਵੇਗੀ।

ਤਬਾਦਲੇ ਦੇ ਫੈਸਲੇ ਨੂੰ ਚੋਣ ਕਮਿਸ਼ਨ ਦੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਥਾਨਕ ਪੱਧਰ ‘ਤੇ ਬੀ. ਡੀ. ਪੀ. ਓ. ਦੀ ਤੁਰੰਤ ਤਬਦੀਲੀ ਨੂੰ ਲੈ ਕੇ ਵੱਖ–ਵੱਖ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande