
ਜਲੰਧਰ, 9 ਦਸੰਬਰ (ਹਿੰ. ਸ.)। ਸਥਾਨਕ ਕਾਲਾ ਸੰਘਿਆ ਰੋਡ 'ਤੇ ਸਥਿਤ ਰਾਜ ਐਂਡ ਵਿਜ ਫਿਲਿੰਗ ਸਟੇਸ਼ਨ ਪੈਟਰੋਲ ਪੰਪ 'ਤੇ ਦੋ ਨਕਾਬਪੋਸ਼ ਲੁਟੇਰਿਆਂ ਨੇ ਡਕੈਤੀ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਦੀ ਕੁੱਟਮਾਰ ਕੀਤੀ ਅਤੇ ਪਿਸਤੌਲ ਦਿਖਾ ਕੇ ਲਗਭਗ 2 ਲੱਖ ਰੁਪਏ ਲੁੱਟ ਲਏ।
ਡਕੈਤੀ ਦੀ ਇਹ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਲਾਂਬੜਾ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ ਨੇ ਦੱਸਿਆ ਕਿ ਇਹ ਘਟਨਾ ਬੀਤੀ ਦੇਰ ਸ਼ਾਮ ਨੂੰ ਵਾਪਰੀ ਹੈ, ਜਦੋਂ ਕਿ ਕੈਮਰਿਆਂ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰ 7:30 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਸਟੇਸ਼ਨ ਹਾਊਸ ਅਫ਼ਸਰ ਨੇ ਕਿਹਾ ਕਿ ਪੈਟਰੋਲ ਪੰਪ ਦੇ ਸੀ. ਸੀ. ਟੀ. ਵੀ. ਕੈਮਰੇ ਵਿਚ ਸਮੇਂ ਅਤੇ ਤਾਰੀਖ਼ ਦੀ ਸਮੱਸਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ