ਬੰਗਾ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ 23 ਸਤੰਬਰ ਨੂੰ
ਬੰਗਾ, 22 ਸਤੰਬਰ (ਹਿੰ. ਸ.)। ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ
.


ਬੰਗਾ, 22 ਸਤੰਬਰ (ਹਿੰ. ਸ.)। ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਸਤੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ 23 ਸਤੰਬਰ ਦਿਨ ਮੰਗਲਵਾਰ ਸ਼ਾਮ 5.30 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਹੋਵੇਗਾ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤੀਨੇ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪ੍ਰਸਿੱਧ ਕਥਾਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣੇ ਵਾਲਿਆਂ ਵੱਲੋਂ ਕਥਾ - ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande