ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲਾਂ ਦੀ ਚੋਰੀ ਕਰਨ ਵਾਲੇ ਦੋ ਕਾਬੂ, 11 ਮੋਟਰਸਾਈਕਲ ਬਰਾਮਦ
ਬਠਿੰਡਾ, 22 ਸਤੰਬਰ (ਹਿੰ. ਸ.)। ਬਠਿੰਡਾ ਪੁਲਿਸ ਨੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਕੇ 11 ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਰਿਮਾਂਡ ਹਾਸਲ ਕਰਕੇ ਅਗਲੀ ਪੁੱਛ ਪੜਤਾਲ ਕਰੇਗੀ ਜਿਸ ਦੌਰਾਨ ਹੋਰ ਚੋਰੀਆਂ ਦੀਆਂ ਗੁੱਥੀਆਂ ਸੁਲਝਣ ਦੀ ਆਸ ਹੈ। ਡੀ. ਐਸ. ਪੀ. ਸਰਵਜੀਤ ਸਿੰਘ ਨੇ ਦੱਸਿਆ ਕ
.


ਬਠਿੰਡਾ, 22 ਸਤੰਬਰ (ਹਿੰ. ਸ.)। ਬਠਿੰਡਾ ਪੁਲਿਸ ਨੇ ਦੋ ਚੋਰਾਂ ਨੂੰ ਗ੍ਰਿਫਤਾਰ ਕਰਕੇ 11 ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਰਿਮਾਂਡ ਹਾਸਲ ਕਰਕੇ ਅਗਲੀ ਪੁੱਛ ਪੜਤਾਲ ਕਰੇਗੀ ਜਿਸ ਦੌਰਾਨ ਹੋਰ ਚੋਰੀਆਂ ਦੀਆਂ ਗੁੱਥੀਆਂ ਸੁਲਝਣ ਦੀ ਆਸ ਹੈ। ਡੀ. ਐਸ. ਪੀ. ਸਰਵਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਨ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਇਹ ਗ੍ਰਿਫਤਾਰੀਆਂ ਕੀਤੀਆਂ ਹਨ। ਮੁਲਜਮਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਮੱਖਣ ਸਿੰਘ ਅਤੇ ਸੁਖਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਕੋਟਲੀ ਅਬਲੂ ਵਜੋਂ ਕੀਤੀ ਗਈ ਹੈ। ਸੂਚਨਾ ਦੇਣ ਵਾਲੇ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਮੁਲਜਮ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹਨ ਤੇ ਹੁਣ ਉਹ ਦੋਵੇਂ ਜਲੇਬੀ ਚੌਂਕ ਲਾਗੇ ਘੁੰਮ ਰਹੇ ਹਨ। ਪੁਲਿਸ ਨੇ ਇਸ ਦੌਰਾਨ ਛਾਪਾ ਮਾਰਿਆ ਅਤੇ ਦੋਵਾਂ ਨੂੰ ਗ੍ਰਿਫਤਾਰ ਕਰਕੇ 11 ਮੋਟਰਸਾਈਕਲ ਬਰਾਮਦ ਕਰ ਲਏ। ਪੁਲਿਸ ਨੇ ਮੋਟਰਸਾਈਕਲਾਂ ਦੀ ਸੂਚੀ ਵੀ ਜਾਰੀ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਮਾਲਕ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਕੇ ਵਾਪਿਸ ਲਿਜਾ ਸਕਣ। ਪੁਲਿਸ ਅਨੁਸਾਰ ਗੁਰਸੇਵਕ ਸਿੰਘ ਖਿਲਾਫ ਵੱਖ ਵੱਖ ਥਾਣਿਆਂ ’ਚ ਅੱਧੀ ਦਰਜਨ ਮੁਕੱਦਮੇ ਦਰਜ ਹਨ ਜਦਕਿ ਸੁਖਵੀਰ ਸਿੰਘ ਦਾ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੇ ਤਫਤੀਸ਼ੀ ਅਫਸਰ ਏ. ਐਸ. ਆਈ. ਸੁਖਦਰਸ਼ਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੁੱਛਗਿਛ ਦੌਰਾਨ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande