ਨਿਆਂ ਤੇ ਸਹਿਯੋਗ ਪਹੁੰਚੇਗਾ ਹਰ ਦਰਵਾਜ਼ੇ ਤੱਕ –ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਬਾੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਰਵੇਅ ਦੀ ਸ਼ੁਰੂਆਤ”
ਫਾਜ਼ਿਲਕਾ 22 ਸਤੰਬਰ (ਹਿੰ. ਸ.)। ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾ
,


ਫਾਜ਼ਿਲਕਾ 22 ਸਤੰਬਰ (ਹਿੰ. ਸ.)। ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਦੇਖ-ਰੇਖ ਹੇਠ ਮਿਤੀ 23.09.2025 ਤੋਂ ਫਾਜ਼ਿਲਕਾ ਦੇ ਬਾੜ੍ਹ ਪ੍ਰਭਾਵਿਤ ਪਿੰਡਾਂ ਦਾ ਵਿਸਤ੍ਰਿਤ ਸਰਵੇਅ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਰਵੇਅ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਾੜ੍ਹ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਵੇਰਵਾ ਇਕੱਠਾ ਕੀਤਾ ਜਾਵੇਗਾ, ਜਿਸ ਵਿੱਚ ਘਰਾਂ ਦੇ ਡੁੱਬਣ, ਪਸ਼ੂਆਂ ਦੀ ਮੌਤ, ਖੇਤਾਂ ਦੇ ਨੁਕਸਾਨ ਅਤੇ ਹੋਰ ਜਾਨੀ-ਮਾਲੀ ਹਾਨੀਆਂ ਦਾ ਜਾਇਜ਼ਾ ਲਿਆ ਜਾਵੇਗਾ। ਇਹ ਸਰਵੇਅ 23.09.2025 ਤੋਂ 30.09.2025 ਤੱਕ ਲਗਾਤਾਰ ਜਾਰੀ ਰਹੇਗਾ।

ਇਹ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ 20 ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਰ ਇੱਕ ਸਰਵੇਅ ਟੀਮ ਵਿੱਚ ਮਾਣਯੋਗ ਜੱਜ ਸਾਹਿਬਾਨ, ਕੋਰਟ ਦਾ ਸਟਾਫ, ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ, ਸਰਪੰਚ, ਪੰਚਾਇਤ ਦੇ ਮੈਂਬਰ ਅਤੇ ਐਨ.ਜੀ.ਓ ਟੀਮ ਸ਼ਾਮਿਲ ਹਨ। ਸਰਵੇਅ ਦੌਰਾਨ ਬਾੜ੍ਹ ਪ੍ਰਭਾਵਿਤ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦਾ ਹੱਲ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਡੀ.ਐਲ.ਐਸ.ਏ. ਫਾਜ਼ਿਲਕਾ ਨੇ ਕਿਹਾ ਕਿ ਇਸ ਸਰਵੇਅ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਾੜ੍ਹ ਪ੍ਰਭਾਵਿਤ ਪਰਿਵਾਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਜਾਵੇ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਹਰ ਸੰਭਵ ਯਤਨ ਰਾਹੀਂ ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਵੇਅ ਦੌਰਾਨ ਮਿਲਣ ਵਾਲੀ ਜਾਣਕਾਰੀ ਨੂੰ ਸੰਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਡੀ.ਐਲ.ਐਸ.ਏ. ਫਾਜ਼ਿਲਕਾ ਵੱਲੋਂ ਹੈਲਪ ਡੈਸਕ ਅਤੇ ਕਾਨੂੰਨੀ ਸਹਾਇਤਾ ਕੈਂਪ ਵੀ ਲਗਾਏ ਜਾਣਗੇ, ਜਿੱਥੇ ਲੋਕ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰ ਸਕਣਗੇ ਅਤੇ ਉਹਨਾਂ ਨੂੰ ਤੁਰੰਤ ਕਾਨੂੰਨੀ ਸਲਾਹ ਜਾਂ ਮਦਦ ਪ੍ਰਦਾਨ ਕੀਤੀ ਜਾਵੇਗੀ।

ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਅਤੇ ਸਲਾਹ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande