ਪਟਿਆਲਾ 22 ਸਤੰਬਰ (ਹਿੰ. ਸ.)। ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲੵਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਜ਼ਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਫਟਬਾਲ ਲੜਕੀਆਂ ਦੇ ਮੁਕਾਬਲੇ ਪੀਐਮਸ੍ਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾਂ, ਪਟਿਆਲਾ 2 ਜੋਨ ਨੇ ਦੂਜਾ, ਪਟਿਆਲਾ 3 ਜੋਨ ਨੇ ਤੀਜਾ ਤੇ ਸਮਾਣਾ ਜੋਨ ਨੇ ਚੌਥਾ ਸਥਾਨ, ਅੰਡਰ 17 ਦੇ ਮੁਕਾਬਲਿਆਂ ਵਿੱਚ ਪਟਿਆਲਾ 3 ਜੋਨ ਨੇ ਪਹਿਲਾ,ਘਨੋਰ ਜੋਨ ਦੂਜਾ,ਪਾਤੜਾਂ ਜੋਨ ਨੇ ਤੀਜਾ, ਪਟਿਆਲਾ 2 ਜੋ ਨੇ ਚੌਥਾ, ਅੰਡਰ 14 ਦੇ ਮੁਕਾਬਲਿਆਂ ਵਿੱਚ ਘਨੌਰ ਜੋਨ ਨੇ ਪਹਿਲਾ, ਪਟਿਆਲਾ 3 ਜੋਨ ਨੇ ਦੂਜਾ,ਪਾਤੜਾਂ ਨੇ ਤੀਜਾ, ਸਮਾਣਾ ਜੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਪਾਤੜਾਂ ਜੋਨ ਦੇ ਜੋਨਲ ਸਕੱਤਰ ਦਵਿੰਦਰ ਸਿੰਘ ਨੇ ਲੜਕਿਆਂ ਦੇ ਸਾਫਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ