ਚੰਡੀਗੜ੍ਹ, 22 ਸਤੰਬਰ (ਹਿੰ.ਸ.)। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਐਲਾਨੇ ਗਏ ਰਾਹਤ ਪੈਕੇਜ 'ਤੇ ਨੂੰ ਨਾਕਾਫ਼ੀ ਦੱਸਦੇ ਹੋਏ ਸਵਾਲ ਉਠਾਏ ਹਨ। ਰਾਹੁਲ ਗਾਂਧੀ ਨੇ ਇਸਨੂੰ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਦੱਸਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਇੱਕ ਵਿਆਪਕ ਰਾਹਤ ਪੈਕੇਜ ਤੁਰੰਤ ਜਾਰੀ ਕਰਨ।
ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਪੰਜਾਬ ਦਾ ਦੌਰਾ ਕੀਤਾ ਸੀ। ਰਾਹੁਲ ਗਾਂਧੀ ਦੇ ਰਾਵੀ ਪਾਰ ਪਿੰਡਾਂ ’ਚ ਨਹੀਂ ਜਾਣ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਸੀ।
ਸੋਮਵਾਰ ਨੂੰ, ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਇੱਕ ਵਾਰ ਫਿਰ ਪੰਜਾਬ ਖੜ੍ਹਾ ਕਰਨਗੇ; ਉਨ੍ਹਾਂ ਨੂੰ ਸਿਰਫ਼ ਸਹਾਰੇ ਅਤੇ ਮਜ਼ਬੂਤੀ ਦੀ ਲੋੜ ਹੈ। ਉਨ੍ਹਾਂ ਨੇ 10 ਮਿੰਟ ਦਾ ਵੀਡੀਓ ਵੀ ਸਾਂਝਾ ਕੀਤਾ, ਜਿਸ ਵਿੱਚ ਲੋਕਾਂ ਨਾਲ ਉਸਦੀ ਗੱਲਬਾਤ ਸ਼ਾਮਲ ਹੈ।
ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜਾਬ ਨੂੰ ਹੜ੍ਹਾਂ ਕਾਰਨ ਲਗਭਗ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਅਜਿਹੇ ’ਚ ਪ੍ਰਧਾਨ ਮੰਤਰੀ ਵੱਲੋਂ ਐਲਾਨਿਆ ਗਿਆ 1,600 ਕਰੋੜ ਰੁਪਏ ਦਾ ਸ਼ੁਰੂਆਤੀ ਰਾਹਤ ਪੈਕੇਜ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ। ਲੱਖਾਂ ਘਰ ਤਬਾਹ ਹੋ ਗਏ, 4 ਲੱਖ ਏਕੜ ਤੋਂ ਵੱਧ ਜ਼ਮੀਨ 'ਤੇ ਫਸਲਾਂ ਬਰਬਾਦ ਹੋ ਗਈਆਂ, ਅਤੇ ਵੱਡੀ ਗਿਣਤੀ ਵਿੱਚ ਜਾਨਵਰ ਵਹਿ ਗਏ। ਫਿਰ ਵੀ, ਪੰਜਾਬ ਦੇ ਲੋਕਾਂ ਨੇ ਅਦਭੁਤ ਹਿੰਮਤ ਅਤੇ ਜਜ਼ਬਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਇੱਕ ਵਾਰ ਫਿਰ ਪੰਜਾਬ ਨੂੰ ਖੜ੍ਹਾ ਕਰਨਗੇ; ਉਨ੍ਹਾਂ ਨੂੰ ਸਿਰਫ਼ ਸਹਾਰੇ ਅਤੇ ਮਜ਼ਬੂਤੀ ਦੀ ਲੋੜ ਹੈ। ਮੈਂ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਤੁਰੰਤ ਇੱਕ ਵਿਆਪਕ ਰਾਹਤ ਪੈਕੇਜ ਜਾਰੀ ਕਰਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ