ਚੰਡੀਗੜ੍ਹ 22 ਸਤੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ। ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੁਆਰਾ ਰਚਿਤ ਬਾਣੀ ਮੌਜੂਦਾ ਭੌਤਿਕਵਾਦੀ ਸਮਾਜ ਵਿੱਚ ਹੋਰ ਵੀ ਪ੍ਰਸੰਗਿਕ ਹੈ।ਬੁਲਾਰੇ ਨੇ ਲੋਕਾਂ ਨੂੰ ਬਾਬਾ ਫ਼ਰੀਦ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਆਪਸੀ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਜੀ ਦੁਆਰਾ ਰਚਿਤ 112 ਸਲੋਕ ਅਤੇ 4 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ