ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ: ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜ਼ਿਲਕਾ 23 ਸਤੰਬਰ (ਹਿੰ. ਸ.)। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।ਸੰਬੋਧਨ ਕਰਦਿਆਂ ਵਿ
.


ਫਾਜ਼ਿਲਕਾ 23 ਸਤੰਬਰ (ਹਿੰ. ਸ.)। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕੇ ਦੇ 44 ਪਿੰਡਾਂ ਵਿੱਚ 12 ਕਰੋੜ ਰੁਪਏ ਨਾਲ ਖੇਡ ਸਟਡੀਅਮ ਬਣਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਪਿੰਡ ਵਿੱਚ ਵੀ ਖੇਡ ਸਟੇਡੀਅਮ ਦੀ ਵੱਡੀ ਮੰਗ ਹੈ ਜਿਸ ਨੂੰ ਪੂਰਾ ਕਰਨ ਲਈ ਪ੍ਰਸ਼ਾਸਨਿਕ ਪੱਧਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਿੰਡ ਵਿੱਚ ਉਪਲਬਧ 6 ਏਕੜ ਸਰਕਾਰੀ ਜਮੀਨ ਨੂੰ ਪੰਚਾਇਤ ਨੂੰ ਤਬਦੀਲ ਕਰਨ ਦੀ ਕਾਰਵਾਈ ਪੂਰੀ ਕਰਵਾ ਕੇ ਇੱਥੇ ਸਟੇਡੀਅਮ ਬਣਾਇਆ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪਿੰਡ ਵਿੱਚ ਬਾਲੀਵਾਲ ਗਰਾਊਂਡ ਬਣਾਉਣ ਤੱਕ ਕੰਮ ਜਲਦ ਸ਼ੁਰੂ ਹੋ ਜਾਵੇਗਾ। ਅਤੇ ਲਾਈਬਰੇਰੀ ਵੀ ਜਲਦ ਮੁਕੰਮਲ ਹੋਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ ਤੇ ਸਰਕਾਰ ਵੱਲੋਂ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande