ਖੇਤੀਬਾੜੀ ਵਿਭਾਗ ਨੇ ਪਿੰਡ ਤੁੜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਤਰਨ ਤਾਰਨ, 23 ਸਤੰਬਰ (ਹਿੰ.ਸ.)। ਡਿਪਟੀ ਕਮਿਸਨਰ, ਤਰਨ ਤਾਰਨ ਰਾਹੁਲ ਆਈ ਏ ਐਸ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿ
ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦਾ ਦ੍ਰਿਸ਼।


ਤਰਨ ਤਾਰਨ, 23 ਸਤੰਬਰ (ਹਿੰ.ਸ.)। ਡਿਪਟੀ ਕਮਿਸਨਰ, ਤਰਨ ਤਾਰਨ ਰਾਹੁਲ ਆਈ ਏ ਐਸ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਤੁੜ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਢੋਟੀਆਂ ਸੁਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਨਾਲ ਹੀ ਉਹਨਾਂ ਨੇ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ।

ਇਸ ਮੌਕੇ ਹਰਿੰਦਰ ਸਿੰਘ ਏ. ਟੀ. ਐਮ ਨੇ ਬੋਲਦਿਆਂ ਮਹਿਕਮੇ ਵਿੱਚ ਚੱਲ ਰਹੀ ਪੀ. ਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਤੁੜ ਸਰਪੰਚ ਮੁਖਬੀਰ ਸਿੰਘ ਅਤੇ ਪਿੰਡ ਤੁੜ ਦੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande