ਸਮਾਣਾ ਦੇ ਪਿੰਡ ਬਾਲਮਗੜ੍ਹ ਵਿੱਚ ਪਰਾਲੀ ਸਾੜਨ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਣਾ, 23 ਸਤੰਬਰ (ਹਿੰ .ਸ.)। ਡੀ. ਐਸ. ਪੀ. ਸਮਾਣਾ ਫ਼ਤਹਿ ਸਿੰਘ ਬਰਾੜ, ਐਸ. ਡੀ. ਐਮ. ਅਤੇ ਬੀ. ਡੀ. ਪੀ. ਓ. ਸਮਾਣਾ ਦੇ ਸਾਂਝੇ ਯਤਨਾਂ ਨਾਲ, ਥਾਣਾ ਸਦਰ ਸਮਾਣਾ ਦੇ ਹੌਟਸਪੌਟ ਪਿੰਡ ਬਾਲਮਗੜ੍ਹ ਵਿੱਚ ਪਰਾਲੀ ਸਾੜਨ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ
.


ਸਮਾਣਾ, 23 ਸਤੰਬਰ (ਹਿੰ .ਸ.)। ਡੀ. ਐਸ. ਪੀ. ਸਮਾਣਾ ਫ਼ਤਹਿ ਸਿੰਘ ਬਰਾੜ, ਐਸ. ਡੀ. ਐਮ. ਅਤੇ ਬੀ. ਡੀ. ਪੀ. ਓ. ਸਮਾਣਾ ਦੇ ਸਾਂਝੇ ਯਤਨਾਂ ਨਾਲ, ਥਾਣਾ ਸਦਰ ਸਮਾਣਾ ਦੇ ਹੌਟਸਪੌਟ ਪਿੰਡ ਬਾਲਮਗੜ੍ਹ ਵਿੱਚ ਪਰਾਲੀ ਸਾੜਨ ਵਿਰੋਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮਾਹਿਰਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਨਾਲ ਹੀ ਮਨੁੱਖੀ ਸਿਹਤ ’ਤੇ ਵੀ ਗੰਭੀਰ ਅਸਰ ਪੈਂਦਾ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਵਿਕਲਪਕ ਅਤੇ ਵਾਤਾਵਰਣ ਅਨੁਕੂਲ ਤਰੀਕੇ, ਜਿਵੇਂ ਕਿ ਪਰਾਲੀ ਪ੍ਰਬੰਧਨ ਯੰਤਰਾਂ ਦੀ ਵਰਤੋਂ ਅਤੇ ਪਰਾਲੀ ਨੂੰ ਖਾਦ ਵਜੋਂ ਤਬਦੀਲ ਕਰਨ ਦੀਆਂ ਵਿਧੀਆਂ, ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡੀ.ਐਸ.ਪੀ ਸਮਾਣਾ ਨੇ ਕਿਹਾ ਕਿ “ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਵਾਤਾਵਰਣ ਨੂੰ ਸਾਫ਼ ਤੇ ਸਿਹਤਮੰਦ ਬਣਾਈਏ। ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਵੀ ਖ਼ਤਰੇ ਵਿੱਚ ਪੈਂਦਾ ਹੈ”ਇਸ ਜਾਗਰੂਕਤਾ ਮੁਹਿੰਮ ਨੂੰ ਪਿੰਡ ਵਾਸੀਆਂ ਤੇ ਕਿਸਾਨਾਂ ਵੱਲੋਂ ਵਧੀਆ ਪ੍ਰਤੀਕਿਰਿਆ ਮਿਲੀ ਅਤੇ ਸਭ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande