ਲੁਧਿਆਣਾ, 23 ਸਤੰਬਰ (ਹਿੰ. ਸ.)। ਲੁਧਿਆਣਾ ਵਿੱਚ ਇੱਕ ਕਾਂਗਰਸੀ ਆਗੂ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਮੋਟਰਸਾਈਕਲ ‘ਤੇ ਆਏ, ਨੌਜਵਾਨ ਨੂੰ ਸ਼ਰਾਬ ਦੇ ਠੇਕੇ ਨੇੜੇ ਅਹਾਤੇ ਵਿੱਚ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।ਘਟਨਾ ਤੋਂ ਬਾਅਦ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦਾ ਭਰਾ ਹੈ। ਇਹ ਘਟਨਾ ਸਾਹਨੇਵਾਲ ਹਲਕੇ ਦੇ ਨੰਦਪੁਰ ਸੂਏ ਨੇੜੇ ਵਾਪਰੀ। ਸਾਹਨੇਵਾਲ ਥਾਣੇ ਦੇ ਐਸ. ਐਚ. ਓ. ਗੁਰਮੁੱਖ ਸਿੰਘ ਦੀ ਅਗਵਾਈ ਹੇਠ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ