ਗੁਰਦਾਸਪੁਰ ’ਚ ਵਿਸ਼ੇਸ਼ ਟੀਕਾਕਰਣ ਹਫਤੇ ਦੀ ਸ਼ਰੂਆਤ
ਗੁਰਦਾਸਪੁਰ 23 ਸਤੰਬਰ (ਹਿੰ. ਸ.)। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲੇ ਵਿੱਚ ਵਿਸ਼ੇਸ਼ ਟੀਕਾਕਰਣ ਹਫਤੇ ਦੀ ਸ਼ੁਰੂਆਤ ਹੋਈ। ਇਸ ਸੰਬੰਧੀ ਜਿਲਾ ਟੀਕਾਕਰਣ ਅਫਸਰ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਸਪੈਸ਼ਲ ਇੰਮੁਨਾਈਜੇਸ਼ਨ ਵੀਕ 23 ਸਤੰਬਰ ਤੋਂ 2 ਅਕਤੂਬਰ ਤੱਕ ਜ
.


ਗੁਰਦਾਸਪੁਰ 23 ਸਤੰਬਰ (ਹਿੰ. ਸ.)। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲੇ ਵਿੱਚ ਵਿਸ਼ੇਸ਼ ਟੀਕਾਕਰਣ ਹਫਤੇ ਦੀ ਸ਼ੁਰੂਆਤ ਹੋਈ। ਇਸ ਸੰਬੰਧੀ ਜਿਲਾ ਟੀਕਾਕਰਣ ਅਫਸਰ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਸਪੈਸ਼ਲ ਇੰਮੁਨਾਈਜੇਸ਼ਨ ਵੀਕ 23 ਸਤੰਬਰ ਤੋਂ 2 ਅਕਤੂਬਰ ਤੱਕ ਜਾਰੀ ਰਹੇਗਾ। ਪਲਸ ਪੋਲੀਓ ਮੁਹਿੰਮ 12 ਅਕਤੂਬਰ ਨੂੰ ਸੁਰੂ ਹੋਵੇਗੀ। ਵਿਸ਼ੇਸ਼ ਟੀਕਾਕਰਣ ਹਫਤੇ ਦੌਰਾਨ ਉਨ੍ਹਾਂ ਬੱਚਿਆਂ ਨੂੰ ਟੀਕੇ ਲਾਏ ਜਾ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਸਨ। ਇਸ ਸੰਬੰਧੀ ਵੱਖ ਵੱਖ ਪਿੰਡਾਂ ਵਿੱਚ ਸ਼ੈਸ਼ਨ ਲਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ।ਟੀਕਾਰਰਨ, ਬੱਚਿਆਂ ਨੂੰ ਬੀਮਾਰੀਆਂ ਤੋ ਬਚਾਉਂਦਾ ਹੈ। ਜਨਮ ਤੋ ਲੈ ਕੇ 9 ਮਹੀਨੇ ਤੱਕ ਪੂਰਨ ਜਦਕਿ 2 ਸਾਲ ਤੱਕ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਸਿਹਤ ਵਿਭਾਗ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਯਤਨਸ਼ੀਲ ਹੈ, ਜਿਸ ਲਈ ਲ਼ੋਕਾਂ ਦਾ ਸਹਿਯੋਗ ਜਰੂਰੀ ਹੈ।ਉਨਾਂ ਸਿਹਤ ਕਾਮਿਆਂ ਨੂੰ ਹਿਦਾਇਤ ਕੀਤੀ ਕਿ ਟੀਕਾਕਰਨ ਦਾ ਰਿਕਾਰਡ ਆਨਲਾਈਨ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande