ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਬੈਠਕ
ਫਾਜ਼ਿਲਕਾ 24 ਸਤੰਬਰ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਨੇ ਝੋਨੇ ਦੇ ਆਗਾਮੀ ਵਾੱਢੀ ਸੀਜਣ ਤੋਂ ਬਾਅਦ ਪਰਾਲੀ ਪ੍ਰਬੰਧਨ ਲਈ ਇੱਕ ਬੈਠਕ ਕੀਤੀ । ਬੈਠਕ ਵਿੱਚ ਪਰਾਲੀ ਨੂੰ ਵਰਤਨ ਵਾਲੀਆਂ ਉਦੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਬੇਲਰਾਂ ਦੇ ਸੰਚਾਲਕਾਂ ਨੇ ਵੀ ਭਾਗ ਲਿਆ। ਵਧੀਕ ਡਿਪ
.


ਫਾਜ਼ਿਲਕਾ 24 ਸਤੰਬਰ (ਹਿੰ. ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਨੇ ਝੋਨੇ ਦੇ ਆਗਾਮੀ ਵਾੱਢੀ ਸੀਜਣ ਤੋਂ ਬਾਅਦ ਪਰਾਲੀ ਪ੍ਰਬੰਧਨ ਲਈ ਇੱਕ ਬੈਠਕ ਕੀਤੀ । ਬੈਠਕ ਵਿੱਚ ਪਰਾਲੀ ਨੂੰ ਵਰਤਨ ਵਾਲੀਆਂ ਉਦੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਬੇਲਰਾਂ ਦੇ ਸੰਚਾਲਕਾਂ ਨੇ ਵੀ ਭਾਗ ਲਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਵਿਗਿਆਨਿਕ ਤਰੀਕੇ ਨਾਲ ਨਿਪਟਾਇਆ ਜਾਵੇ ਤਾਂ ਜੋ ਇਸ ਨਾਲ ਪ੍ਰਦੂਸ਼ਣ ਨਾ ਹੋਵੇ। ਉਹਨਾਂ ਨੇ ਇਸ ਮੌਕੇ ਬੇਲਰ ਮਾਲਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੁਸ਼ਕਿਲਾਂ ਦਾ ਉਚਿਤ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨੇ ਪਰਾਲੀ ਵਰਤਣ ਵਾਲੀ ਉਦੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਫਾਜ਼ਿਲਕਾ ਜ਼ਿਲੇ ਤੋਂ ਵੱਧ ਤੋਂ ਵੱਧ ਪਰਾਲੀ ਦੀ ਖਰੀਦ ਕਰਨ।

ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਇਨਸਿਟੂ ਜਾਂ ਐਕਸ ਸਿਟੂ ਵਿਧੀ ਨਾਲ ਸਮੇਟਿਆ ਜਾਵੇ ਅਤੇ ਖੇਤ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande