ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਛੌੜੀਆ ਬਾਂਗਰ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਕੀਤਾ ਪ੍ਰੇਰਿਤ
ਬਟਾਲਾ, 24 ਸਤੰਬਰ (ਹਿੰ. ਸ.)। ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਤਹਿਤ , ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਡਾ ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਅਤੇ ਇਕਬਾਲ ਸਿੰਘ ਏ.ਈ.ਓ ਦੇ ਪ੍ਰਬੰਧਾਂ ਸਦਕਾ ਪਿੰਡ ਛੌੜੀਆ ਬਾਂਗਰ ਸਰਕਲ ਸਿੱਧਵਾਂ ਬ
.


ਬਟਾਲਾ, 24 ਸਤੰਬਰ (ਹਿੰ. ਸ.)। ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਤਹਿਤ , ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਫ਼ਸਰ ਡਾ ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਅਤੇ ਇਕਬਾਲ ਸਿੰਘ ਏ.ਈ.ਓ ਦੇ ਪ੍ਰਬੰਧਾਂ ਸਦਕਾ ਪਿੰਡ ਛੌੜੀਆ ਬਾਂਗਰ ਸਰਕਲ ਸਿੱਧਵਾਂ ਬਲਾਕ ਕਾਹਨੂੰਵਾਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਗੱਲ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫ਼ਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।

ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ 'ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande