ਸਪੀਕਰ ਸੰਧਵਾਂ ਨੇ ਨਾਨਕ ਨਗਰੀ ਸਿੱਖਾਂ ਵਾਲਾ ਰੋਡ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕੋਟਕਪੂਰਾ, 24 ਸਤੰਬਰ (ਹਿੰ.ਸ.)। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਾਨਕ ਨਗਰੀ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਸੀਵਰੇਜ ਪ੍ਰਬੰਧ, ਬਿਜਲੀ ਦੀਆਂ ਵਾਰ-ਵਾਰ ਆਉ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।


ਕੋਟਕਪੂਰਾ, 24 ਸਤੰਬਰ (ਹਿੰ.ਸ.)। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਾਨਕ ਨਗਰੀ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਸੀਵਰੇਜ ਪ੍ਰਬੰਧ, ਬਿਜਲੀ ਦੀਆਂ ਵਾਰ-ਵਾਰ ਆਉਣ ਵਾਲੀਆਂ ਦਿੱਕਤਾਂ ਅਤੇ ਗਲੀਆਂ ਦੀ ਖ਼ਰਾਬ ਹਾਲਤ ਸਬੰਧੀ ਮੁੱਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਾਹਮਣੇ ਰੱਖੇ।

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਮੌਕੇ ਤੇ ਹਾਜ਼ਰ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਨੂੰ ਜਲਦ ਪੂਰਾ ਕਰਵਾਇਆ ਜਾਵੇ। ਇਸ ਮੌਕੇ ਐਸ.ਐਮ.ਓ. ਡਾ. ਹਰਿੰਦਰ ਸਿੰਘ ਗਾਂਧੀ, ਫਾਰਮਾਸਿਸਟ ਸੰਜੀਵ ਕੁਮਾਰ, ਈ.ਓ. ਕੋਟਕਪੂਰਾ ਰਾਕੇਸ਼ ਕੰਬੋਜ ਅਤੇ ਐਮ.ਸੀ. ਰੋਮਾ ਬਰਾੜ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande