ਜਲੰਧਰ , 25 ਸਤੰਬਰ (ਹਿੰ.ਸ.)|
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿੱਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿੱਚ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਪੱਛਮੀ ਪਾਸਾ, ਕਪੂਰਥਲਾ ਰੋਡ, ਨਕੋਦਰ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ। ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਆਰਗੇਨਾਈਜ਼ਰ ਨੂੰ ਹਰੇਕ ਢੁੱਕਵੇਂ ਜੰਕਸ਼ਨ ’ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਣ ਮਾਰਚ ਯਕੀਨੀ ਬਣਾਉਣ ਸਬੰਧੀ ਲਿਖਤੀ ਦੇਣਾ ਹੋਵੇਗਾ। ਰੋਸ ਵਿਖਾਵੇ ਦੌਰਾਨ ਆਪਣੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਲਈ ਆਗਰੇਨਾਈਜ਼ਰ/ਪ੍ਰਦਰਸ਼ਨਕਾਰੀ ਜ਼ਿੰਮੇਵਾਰ ਹੋਣਗੇ। ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ