ਫਾਜ਼ਿਲਕਾ 25 ਸਤੰਬਰ (ਹਿੰ. ਸ.)। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਰਾਸ਼ਟਰ ਆਪਣੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਾ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ 2025 ਨੂੰ ਮਨਾਇਆ ਜਾਣਾ ਹੈ।ਝੰਡੇ ਸਨਮਾਨ ਵਿਚ ਵਿਤੀ ਅੰਸ਼ਦਾਨ ਇਕੱਠਾ ਕੀਤਾ ਜਾਂਦਾ ਹੈ। ਇਕੱਕਰ ਹੋਈ ਰਾਸ਼ੀ ਭਲਾਈ ਸਕੀਮਾਂ ਵਿਚ ਵਰਤੀ ਜਾਂਦੀ ਹੈ। ਝੰਡਾ ਦਿਵਸ ਸਬੰਧੀ ਦਾਨ ਕੀਤੀ ਰਾਸ਼ੀ ਇਨਕਮ ਟੈਕਸ ਮੁਕਤ ਹੁੰਦੀ ਹੈ। ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਝੰਡਾ ਦਿਵਸ ਮੌਕੇ ਵੱਧ ਤੋਂ ਵੱਧ ਅੰਸ਼ਦਾਨ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ