ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰੀ ਸਕੂਲ ਕਿਸ਼ਨਕੋਟ ਵਿੱਖੇ ਨਵੇਂ ਬਣੇ ਪ੍ਰੀ ਪ੍ਰਾਇਮਰੀ ਵਿੰਗ ਦੇ ਕਮਰੇ ਦਾ ਉਦਘਾਟਨ ਕੀਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 25 ਸਤੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਇਹ ਪ੍ਰਗਟਾਵਾ ਹਲਕਾ ਸ੍ਰ
,


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 25 ਸਤੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਇਹ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸਰਕਾਰੀ ਸਕੂਲ ਕਿਸ਼ਨਕੋਟ ਵਿੱਖੇ ਨਵੇਂ ਬਣਾਏ ਗਏ ਪ੍ਰੀ ਪ੍ਰਾਇਮਰੀ ਵਿੰਗ ਦੇ ਕਮਰੇ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਕਰੀਬ 70 ਸਾਲਾਂ ਬਾਅਦ ਸਰਕਾਰ ਪਿੰਡ ਕਿਸ਼ਨਕੋਟ ਨੂੰ ਮਿਲਿਆ ਪ੍ਰੀ ਪ੍ਰਾਇਮਰੀ ਵਿੰਗ ਮਿਲਿਆ ਹੈ, ਜਿਸ ਨਾਲ ਬੱਚਿਆਂ ਨੂੰ ਵੱਡੀ ਸਹੂਲਤ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਚ ਸਕੂਲਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਚਾਰਦੀਵਾਰੀ ਹੋਣ ਵਾਲੀ ਸੀ ਉਨ੍ਹਾਂ ਦੀ ਚਾਰਦੀਵਾਰੀ ਕਾਰਵਾਈ ਗਈ। ਸਕੂਲਾਂ ਦੀ ਬਿਲਡਿੰਗ ਨੂੰ ਵਧੀਆ ਬਣਾਇਆ ਗਿਆ, ਬਾਥਰੂਮ ਨਵੇਂ ਬਣਾਏ ਗਏ ਆਦਿ ਕੰਮ ਕਰਵਾਏ ਗਏ।

ਉਨਾਂ ਅੱਗੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਬਣੀ ਹੈ ਉਦੋ ਤੋ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਬਹੁਤ ਕੰਮ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਅਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਜਿਸ ਤਹਿਤ ਸੂਬਾ ਸਰਕਾਰ ਵੱਲੋਂ ਸਕੂਲਾਂ ਵਿਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਭੇਜ ਰਹੀ ਹੈ, ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਹੁੱਈਆ ਕਰਵਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande