ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
ਬਟਾਲਾ, 25 ਸਤੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰ
,


ਬਟਾਲਾ, 25 ਸਤੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਈ ਗਈ ਹੈ ਅਤੇ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਮੰਡੀ ਵਿੱਚ ਫਸਲ ਵੇਚਣ ਆਏ ਪਿੰਡ ਦਾਦੂਵਾਲ ਦੇ ਸਰਪੰਚ ਸਰਵਣ ਸਿੰਘ ਦੀ ਫਸਲ ਦੀ ਮੌਕੇ 'ਤੇ ਬੋਲੀ ਕਰਵਾ ਕੇ ਪੂਰੇ ਸਰਕਾਰੀ ਰੇਟ 2389 ਰੁਪਏ ਵਿੱਚ ਚੁਕਵਾਈ। ਉਨ੍ਹਾਂ ਮੰਡੀ ਵਿੱਚ ਆਏ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande