ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕੋਟਲਾ ਮੂਸਾ ਵਿਖੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 25 ਸਤੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਪਿੰਡ ਕੋਟਲਾ ਮੂਸਾ ਦੇ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਸੜਕ ਬਣਾਉਣ ਦਾ ਨੀਂਹ ਪੱਥਰ ਪਿੰਡ ਦੇ ਮੋਹਤਬਰਾਂ ਦੀ ਹਾ
,


ਬਟਾਲਾ, 25 ਸਤੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਪਿੰਡ ਕੋਟਲਾ ਮੂਸਾ ਦੇ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਸੜਕ ਬਣਾਉਣ ਦਾ ਨੀਂਹ ਪੱਥਰ ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਰੱਖਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੀਬ ਸਾਢੇ ਤਿੰਨ ਕੁ ਸਾਲ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਸ਼ਹਿਰ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਚੋੜਾ ਕਰਕੇ ਸੁੰਦਰੀਕਰਨ ਕੀਤਾ ਗਿਆ ਹੈ। ਬਜਾਰਾਂ ਵਿੱਚ ਵਿਰਾਸਤੀ ਦਿੱਖ ਵਾਲੀਆਂ ਸਟਰੀਟ ਲਾਈਟਸ ਲਗਾਈਆਂ ਗਈਆਂ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਕੀਤੀ ਗਈ ਹੈ। ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਥਾਪਿਤ ਕੀਤੇ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਬਟਾਲਾ ਹਲਕੇ ਅੰਦਰ ਵਿਕਾਸ ਕੰਮ ਨਿਰਵਿਘਨ ਚੱਲ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande