ਨਵਾਂਸ਼ਹਿਰ: ਬਿਨਾਂ ਸਾੜੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਅਪੀਲ
ਨਵਾਂਸ਼ਹਿਰ, 25 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਖੇਤਾਂ ਵਿਚ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਵਾਸਤੇ ਕੰਟਰੋਲ ਰੂਮ ਵੀ ਸਥਾ
,


ਨਵਾਂਸ਼ਹਿਰ, 25 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਖੇਤਾਂ ਵਿਚ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਵਾਸਤੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਕਿਸਾਨ ਕੰਟਰੋਲ ਰੂਮ ਰਾਹੀਂ ਖੇਤਾਂ ਵਿਚ ਹੀ ਪਰਾਲੀ ਦੇ ਪ੍ਰਬੰਧਨ ਬਾਰੇ ਲੋੱੜੀਂਦੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਜਾਗਰੂਕਤਾ ਸਰਗਰਮੀਆਂ ਚਲਾ ਰਹੀਆਂ ਹਨ ਜਿਨ੍ਹਾਂ ਦਾ ਪੂਰਾ ਲਾਭ ਲੈਣ ਚਾਹੀਦਾ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਤ ਕਰਨ ਦਾ ਮਕਸਦ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ‘ਤੇ ਨਿਗ੍ਹਾ ਰੱਖਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਜਾਣਕਾਰੀ ਵੀ ਕੰਟਰੋਲ ਰੂਮ ‘ਤੇ ਦਿੱਤੀ ਜਾ ਸਕਦੀ ਹੈ ਤਾਂ ਜੋ ਤੁਰੰਤ ਸੰਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

ਜ਼ਿਕਰਯੋਗ ਹੈ ਕਿ ਕੰਟਰੋਲ ਰੂਮ ਦੇ ਇੰਚਾਰਜ ਖੇਤੀਬਾੜੀ ਅਫਸਰ ਡਾ ਰਾਜ ਕੁਮਾਰ ਹੋਣਗੇ ਜਿਨ੍ਹਾਂ ਨਾਲ ਲੋੜ ਪੈਣ ‘ਤੇ ਮੋਬਾਇਲ ਨੰਬਰ 88720-53152 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਆਤਮਾ ਸਕੀਮ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਪਰਮਵੀਰ ਕੌਰ ਵੀ ਕੰਟਰੋਲ ਰੂਮ ਟੀਮ ਵਿਚ ਸ਼ਾਮਲ ਹਨ ਜਿਨ੍ਹਾਂ ਨਾਲ ਮੋਬਾਇਲ ਨੰਬਰ 88720-26599 ‘ਤੇ ਪਰਾਲੀ ਦੇ ਪ੍ਰਬੰਧਨ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ। ਕੰਟਰੋਲ ਰੂਮ ਵਿਚ ਆਤਮਾ ਦੇ ਅਕਾਊਂਟੈਂਟ ਯੋਗੇਸ਼ ਕੁਮਾਰ ਵੀ ਸ਼ਾਮਲ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 98721-43434 ‘ਤੇ ਗੱਲਬਾਤ ਕੀਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande