ਵਿਧਾਇਕ ਵਲੋਂ ਸਰਹੱਦੀ ਖੇਤਰ ਢਾਣੀ ਬਚਨ ਸਿੰਘ ਵਿਖੇ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ
ਜਲਾਲਾਬਾਦ 25 ਸਤੰਬਰ (ਹਿੰ. ਸ.)। ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ, ਪਿੰਡਾਂ ਤੇ ਢਾਣੀਆਂ ਨੂੰ ਮੁੜ ਸੁਰਜੀਤ ਕਰਨ ਹਿਤ ਲਗਾਤਾਰ ਉਪਰਾਲੇ ਜਾਰੀ ਹਨ। ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਲਗਾਤਰ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਰਹੀਆਂ ਹਨ ਤੇ ਔਖੇ ਸਮੇਂ ਵਿਚ ਉਨ੍ਹਾਂ ਦਾ ਸਹਾਰਾ ਬਣਿਆ ਜ
.


ਜਲਾਲਾਬਾਦ 25 ਸਤੰਬਰ (ਹਿੰ. ਸ.)। ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ, ਪਿੰਡਾਂ ਤੇ ਢਾਣੀਆਂ ਨੂੰ ਮੁੜ ਸੁਰਜੀਤ ਕਰਨ ਹਿਤ ਲਗਾਤਾਰ ਉਪਰਾਲੇ ਜਾਰੀ ਹਨ। ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਲਗਾਤਰ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਰਹੀਆਂ ਹਨ ਤੇ ਔਖੇ ਸਮੇਂ ਵਿਚ ਉਨ੍ਹਾਂ ਦਾ ਸਹਾਰਾ ਬਣਿਆ ਜਾ ਰਿਹਾ ਹੈ। ਇਸੇ ਲਗਾਤਾਰਤਾ ਵਿਚ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਲਾਈਨਸ ਕਲੱਬ ਜਲਾਲਾਬਾਦ ਵੱਲੋਂ ਮੁਹੱਈਆ ਕਰਵਾਏ ਗਏ ਰਾਸ਼ਨ ਨੂੰ ਢਾਣੀ ਬੱਚਨ ਸਿੰਘ ਦੇ ਲੋਕਾਂ ਤੱਕ ਪੁੱਜਦਾ ਕੀਤਾ।

ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੀ ਚਪੇਟ ਵਿਚ ਆਏ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਮਦਦਗਾਰ ਬਣੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਕਿਸੇ ਵੀ ਨਾਗਰਿਕ ਤੇ ਬੇਜੁਬਾਨ ਨੂੰ ਰਾਹਤ ਸਮੱਗਰੀ ਪਖੋਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਤੇ ਰਾਹਤ ਸਮੱਗਰੀ ਦੀ ਵੰਡ ਅਜੇ ਵੀ ਜਾਰੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ ਵੰਡਿਆ ਜਾ ਰਿਹਾ ਹੈ ਤੇ ਪਸ਼ੂ ਪਾਲਕਾਂ ਨੂੰ ਵੀ ਪਸ਼ੂਆਂ ਵਾਸਤੇ ਕੈਟਲ ਫੀਡ ਵੀ ਮੁਹੱਈਆ ਕਰਵਾਈਆ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾਂ ਕਰਨ ਹਿਤ ਪਿਛੇ ਨਹੀਂ ਹਨ, ਸਗੋਂ ਵੱਧ ਚੜ ਕੇ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਾਣੀ ਘਟਨ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿਠਣ ਲਈ ਵੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ/ਢਾਣੀਆਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਘੁੰਮ ਕੇ ਦਵਾਈਆਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਦਵਾਈ ਜਾਂ ਇਲਾਜ ਦੀ ਜਰੂਰਤ ਹੈ, ਨਾਲੋ-ਨਾਲ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜਾਗਰੂਕ ਕੀਤਾ ਜਾ ਰਿਹਾ ਹੈ ਜਿਆਦਾ ਦੇਰ ਕਿਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗ, ਮਲੇਰੀਆ ਆਦਿ ਬਿਮਾਰੀ ਦਾ ਫੈਲਾਅ ਨਾ ਹੋ ਸਕੇ ਅਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande